ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ

ਨੂੰ ਲੁੱਟਿਆ ਅਤੇ ਕੁੱਟਿਆ: ਕੇਜਰੀਵਾਲ


ਖਡੂਰ ਸਾਹਿਬ, 31 ਜਨਵਰੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਦੇ ਹੱਕ ਵਿੱਚ ਕਸਬਾ ਫ਼ਤਿਆਬਾਦ ਦੀ ਦਾਣਾ ਮੰਡੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਕੁੱਟਿਆ ਤੇ ਲੁੱਟਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨੂੰ ਏਨੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਕਿ ਪੰਜਾਬ ਦੇ ਵੋਟਰ ਬਾਕੀ ਪਾਰਟੀਆਂ ਨੂੰ ਸਦਾ ਲਈ ਭੁੱਲ ਜਾਣਗੇ। ਪੰਜਾਬ ਵਿੱਚ 90 ਤੋਂ ਵੱਧ ਸੀਟਾਂ ਲੈ ਕਿ ਨਿਰੋਲ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ‘ਜ਼ਿੰਮੇਵਾਰ’ ਹੈ। ‘ਆਪ’ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ’ਤੇ ਜੇ ਕਿਸੇ ਮੰਤਰੀ ਜਾਂ ਵਿਧਾਇਕ ਖ਼ਿਲਾਫ਼ ਸਬੂਤਾਂ ਦੇ ਆਧਾਰ ’ਤੇ ਕੋਈ ਸ਼ਿਕਾਇਤ ਮਿਲੀ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਖੀਰ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਨੇ ਵੱਡੀ ਗਿਣਤੀ ਵਿੱਚ ਪੁੱਜੇ ਵਰਕਰਾਂ ਦਾ ਧੰਨਵਾਦ ਕੀਤਾ।

 

 

fbbg-image

Latest News
Magazine Archive