ਅਮਰਿੰਦਰ ਬਣੇ ਪੰਜਾਬ ਦੇ ਕਪਤਾਨਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਦੇ ਅੱਜ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਜਿੱਤ ਨਾਲ ਕਾਂਗਰਸ ਨੇ ਇੱਕ ਦਹਾਕੇ ਬਾਅਦ ਸੱਤਾ ’ਚ ਵਾਪਸੀ ਕੀਤੀ ਹੈ। ਕਾਂਗਰਸ ਨੂੰ 117 ਮੈਂਬਰੀ ਵਿਧਾਨ ਸਭਾ ਵਿੱਚੋਂ 77 ਸੀਟਾਂ ਪ੍ਰਾਪਤ ਹੋਈਆਂ ਹਨ। ਸੂਬੇ ਦੀ 15ਵੀਂ ਵਿਧਾਨ ਸਭਾ ’ਚ ਕਾਂਗਰਸ ਨੂੰ ਦੋ-ਤਿਹਾਈ ਬਹੁਮੱਤ ਮਿਲਿਆ ਹੈ। ਸੱਤਾ ’ਚ ਆਉਣ ਦਾ ਸੁਪਨਾ ਸੰਜੋਈ ਬੈਠੀ ਆਮ ਆਦਮੀ ਪਾਰਟੀ ਮਹਿਜ਼ 20 ਸੀਟਾਂ ’ਤੇ ਸਿਮਟ ਗਈ ਪਰ ਉਹ ਮੁੱਖ ਵਿਰੋਧੀ ਧਿਰ ਵਜੋਂ ਜ਼ਰੂਰ ਉਭਰੀ ਹੈ। ਪਿਛਲੇ ਦਸ ਸਾਲਾਂ ਤੋਂ ਸੂਬੇ ਦੀ ਸੱਤਾ ’ਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਗੱਠਜੋੜ ਦੇ ਕਿਸੇ ਆਗੂ ਨੂੰ ਵਿਰੋਧੀ ਧਿਰ ਦੇ ਨੇਤਾ ਵਾਲੀ ਸਹੂਲਤ ਵੀ ਨਹੀਂ ਮਿਲੇਗੀ।
ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੇ 15 ਉਮੀਦਵਾਰ ਭਾਵੇਂ ਜਿੱਤ ਗਏ ਹਨ। ਪਰ ਬਹੁਗਿਣਤੀ ਮੰਤਰੀਆਂ ਤੇ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਭਾਜਪਾ ਦੇ ਆਗੂ ਕੇਂਦਰ ਵਿੱਚ ਮਜ਼ਬੂਤ ਸਰਕਾਰ ਦਾ ਕੋਈ ਲਾਭ ਨਹੀਂ ਲੈ ਸਕੇ ਅਤੇ 23 ਸੀਟਾਂ ’ਤੇ ਚੋਣ ਲੜਨ ਵਾਲੀ ਇਸ
ਮੋਦੀ ਵੱਲੋਂ ਕੈਪਟਨ ਨੂੰ ਵਧਾਈ ਚੰਡੀਗਡ਼੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਉਪਰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੋਦੀ ਵੱਲੋਂ ਕੈਪਟਨ ਨੂੰ ਵਧਾਈ
ਚੰਡੀਗਡ਼੍ਹ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਉਪਰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਨੂੰ 3 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਲੁਧਿਆਣਾ ਤੋਂ ਬੈਂਸ ਭਰਾਵਾਂ ਬਲਵਿੰਦਰ ਸਿੰਘ ਤੇ ਸਿਮਰਜੀਤ ਸਿੰਘ ਨੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕਰਕੇ ਇਤਿਹਾਸ ਸਿਰਜ ਦਿੱਤਾ ਹੈ ਪਰ ਹੋਰ ਕਿਸੇ ਆਜ਼ਾਦ ਉਮੀਦਵਾਰ ਨੂੰ ਕਾਮਯਾਬੀ ਨਹੀਂ ਮਿਲੀ। ਕਾਂਗਰਸ ਦੇ ਸੂਬਾਈ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ ਕਿਉਂਕਿ ਰਾਹੁਲ ਗਾਂਧੀ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ
ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਵੱਡੇ ਫਰਕ 52407 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ। ਕ੍ਰਿਕਟ ਤੋਂ ਸਿਆਸਤ ’ਚ ਆਏ ਨਵਜੋਤ ਸਿੰਘ ਸਿੱਧੂ 42809 ਵੋਟਾਂ  ਦੇ ਫਰਕ ਨਾਲ ਜੇਤੂ ਰਹੇ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਬਾਅਦ ਪਹਿਲੇ ਗੇੜ ਦੇ ਨਤੀਜੇ ਆਉਣ ਨਾਲ ਹੀ ਰੁਝਾਨ ਕਾਂਗਰਸ ਦੇ ਪੱਖ ’ਚ ਆਉਣੇ ਸ਼ੁਰੂ ਹੋ ਗਏ ਸਨ ਅਤੇ 11 ਕੁ ਵਜੇ ਤੱਕ ਤਸਵੀਰ ਸਾਫ਼ ਹੋ ਗਈ ਸੀ। ਰੁਝਾਨ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ’ਤੇ ਅਫ਼ਸਰਾਂ, ਨੇਤਾਵਾਂ ਅਤੇ ਕਾਂਗਰਸੀ ਵਰਕਰਾਂ ਦੀ ਭੀੜ ਜੁੜ ਗਈ। ‘ਆਪ’ ਆਗੂ ਗਾਇਬ ਹੋਣੇ ਸ਼ੁਰੂ ਹੋ ਗਏ ਤੇ ਅਕਾਲੀਆਂ ਦੇ ਚਿਹਰਿਆਂ ’ਤੇ ਵੀ ਨਿਰਾਸ਼ਾ ਦਾ ਆਲਮ ਸੀ।
ਮਾਝੇ ਦੀਆਂ 25 ਸੀਟਾਂ ਵਿੱਚੋਂ ਕਾਂਗਰਸ ਨੇ 23 ਜਿੱਤੀਆਂ ਹਨ, ਮਾਲਵੇ ’ਤੇ ਪੂਰੀ ਤਰ੍ਹਾਂ ਟੇਕ ਰੱਖੀ ਬੈਠੀ ‘ਆਪ’ ਨੂੰ ਇਸ ਖਿੱਤੇ ਦੇ ਲੋਕਾਂ ਨੇ ਵੀ ਹੁੰਗਾਰਾ ਨਹੀਂ ਦਿੱਤਾ ਤੇ ਦੋਆਬੇ ਵਿੱਚ ਵੀ ਕਾਂਗਰਸ ਮੋਹਰੀ ਰਹੀ। ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਇੰਦਰਬੀਰ ਸਿੰਘ ਬੁਲਾਰੀਆ ਅਤੇ ਕੁੱਝ ਹੋਰਾਂ ਨੂੰ ਕਾਂਗਰਸ ’ਚ ਸ਼ਾਮਲ ਹੋਣਾ ਲਾਹੇਵੰਦ ਰਿਹਾ। ਮਨਪ੍ਰੀਤ ਬਾਦਲ ਦੀ ਸੱਤ ਸਾਲਾਂ ਬਾਅਦ ਸਰਗਰਮ ਸਿਆਸਤ ਵਿੱਚ ਬਹਾਲੀ ਹੋ ਗਈ ਹੈ। ਜਿੱਤਣ ਵਾਲੇ ਕਾਂਗਰਸੀ ਆਗੂਆਂ ਵਿੱਚ ਰਾਣਾ ਗੁਰਜੀਤ ਸਿੰਘ, ਗੁਰਮੀਤ ਸਿੰਘ ਰਾਣਾ ਸੋਢੀ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਬਲਬੀਰ ਸਿੰਘ ਸਿੱਧੂ, ਹਰਮਿੰਦਰ ਸਿੰਘ ਗਿੱਲ, ਰਜੀਆ ਸੁਲਤਾਨਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ‘ਆਪ’ ਦਾ ਸੁਖਪਾਲ ਸਿੰਘ ਖਹਿਰਾ, ਐਚ.ਐਸ. ਫੂਲਕਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ, ਅਕਾਲੀ ਦਲ ਦੇ ਹਰਿੰਦਰ ਸਿੰਘ ਚੰਦੂਮਾਜਰਾ, ਭਾਜਪਾ ਦੇ ਸੋਮ ਪ੍ਰਕਾਸ਼, ਦਿਨੇਸ਼ ਸਿੰਘ ਬੱਬੂ ਆਦਿ ਦੇ ਨਾਂ ਸ਼ਾਮਲ ਹਨ।
‘ਆਪ’ ਦੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਮਾਤ ਦੇਣ ਦਾ ਐਲਾਨ ਕੀਤਾ ਸੀ, ਬੁਰੀ ਤਰ੍ਹਾਂ ਹਾਰ ਗਏ। ਇਸ ਪਾਰਟੀ ਦੇ ਹੋਰ ਵੱਡੇ ਆਗੂਆਂ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਜਰਨੈਲ ਸਿੰਘ, ਹਿੰਮਤ ਸਿੰਘ ਸ਼ੇਰਗਿੱਲ ਨੂੰ ਵੀ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਦੀ ਸੀਨੀਅਰ ਆਗੂ ਰਾਜਿੰਦਰ ਕੌਰ ਭੱਠਲ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਲਹਿਰਾ ਤੋਂ 26 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰ ਗਏ। ਜਿਹੜੇ ਅਹਿਮ ਆਗੂਆਂ ਦੀ ਇਨ੍ਹਾਂ ਚੋਣਾਂ ’ਚ ਹਾਰ ਹੋਈ ਹੈ, ਉਨ੍ਹਾਂ ’ਚ ਕਾਂਗਰਸ ਦੇ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਵਿਰਸਾ ਸਿੰਘ ਵਲਟੋਹਾ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਨਿਰਮਲ ਸਿੰਘ ਕਾਹਲੋਂ, ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ, ਬੰਟੀ ਰੋਮਾਣਾ, ਦਰਬਾਰਾ ਸਿੰਘ ਗੁਰੂ, ਜਨਰਲ (ਸੇਵਾਮੁਕਤ) ਜੇ.ਜੇ. ਸਿੰਘ ਤੇ ਭਾਜਪਾ ਦੇ ਮਨੋਰੰਜਨ ਕਾਲੀਆ, ਅਨਿਲ ਜੋਸ਼ੀ, ਸੁਰਜੀਤ ਕੁਮਾਰ ਜਿਆਣੀ ਆਦਿ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਦੋਆਬੇ ਦੇ ਮਸ਼ਹੂਰ ਡੇਰਾ ਬੱਲਾਂ ਦੀ ਹਮਾਇਤ ਲੈਣ ਲਈ ਇਸ ਡੇਰੇ ਦੇ ਸ਼ਰਧਾਲੂ ਸੇਠ ਸੱਤਪਾਲ ਮੱਲ ਨੂੰ ਕਰਤਾਰਪੁਰ ਤੇ ਕਬੀਰ ਦਾਸ ਨੂੰ ਨਾਭਾ ਤੋਂ ਟਿਕਟ ਦਿੱਤੀ ਅਤੇ ਦੋਵੇਂ ਹੀ ਹਾਰ ਗਏ। ਇਸੇ ਤਰ੍ਹਾਂ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਅਕਾਲੀਆਂ ਵਿੱਚੋਂ ਵੀ ਕੋਈ ਜਿੱਤ ਨਹੀਂ ਸਕਿਆ।
ਅਫ਼ਸਰਾਂ ਸਮੇਤ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਕਾਂਗਰਸ ਦੀ ਜਿੱਤ ਦੀਆਂ ਖ਼ਬਰਾਂ ਆਉਦਿਆਂ ਹੀ ਹਮਾਇਤੀਆਂ ਤੋਂ ਇਲਾਵਾ ਅਧਿਕਾਰੀ ਕੈਪਟਨ ਦੇ ਨਿਵਾਸ ਸਥਾਨ ’ਤੇ ਵਧਾਈਆਂ ਦੇਣ ਪੁੱਜਣ ਲੱਗੇ। ਇਨ੍ਹਾਂ ’ਚ ਆਈਏਐਸ ਅਧਿਕਾਰੀ ਕੇ ਪੀ ਸਿਨਹਾ, ਪੁਲੀਸ ਅਧਿਕਾਰੀ ਬਾਵਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ ਆਦਿ ਸ਼ਾਮਲ ਸਨ। ਇਨ੍ਹਾਂ ’ਚ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਐਸ.ਐਸ. ਵਿਰਕ ਵੀ ਸ਼ਾਮਲ ਸਨ। ਚੋਣ ਦਾ ਨਤੀਜਾ ਕੈਪਟਨ ਦੇ ਜਨਮ ਦਿਨ ’ਤੇ ਆਇਆ ਹੈ, ਜਿਸ ਕਾਰਨ ਉਹ ਫੁੱਲਾਂ ਦੇ ਗੁਲਦਸਤੇ ਲੈ ਕੇ ਆਏ ਸਨ। ਕਈਆਂ ਦੇ ਗੁਲਦਸਤੇ ਕੈਪਟਨ ਤੱਕ ਨਹੀਂ ਪਹੁੰਚ ਸਕੇ ਅਤੇ ਕੁਝ ਨੇ ਗੁਲਦਸਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸਹਾਇਕ ਇੰਚਾਰਜ ਹਰੀਸ਼ ਚੌਧਰੀ ਨੂੰ ਦੇ ਕੇ ਹੀ ਕੰਮ ਚਲਾ ਲਿਆ।
ਸੋਢੀ ਨੂੰ ਕੈਪਟਨ ਦਾ ਓਐਸਡੀ ਨਿਯੁਕਤ ਕੀਤਾ
ਪੰਜਾਬ ਸਰਕਾਰ ਨੇ ਪੀਸੀਐਸ ਅਫ਼ਸਰ ਗੁਰਿੰਦਰ ਸਿੰਘ ਸੋਢੀ ਨੂੰ ਰਾਜ ਦੇ ਸੰਭਾਵੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓਐਸਡੀ ਨਿਯੁਕਤ ਕੀਤਾ ਹੈ। ਮੁੱਖ ਸਕੱਤਰ, ਡੀਜੀਪੀ ਅਤੇ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਲੱਗਣ ਲਈ ਆਈਏਐਸ ਅਤੇ ਆਈਪੀਐਸ ਅਫ਼ਸਰਾਂ ’ਚ ਦੌੜ ਸ਼ੁਰੂ ਹੋ ਗਈ ਹੈ। ਮੌਜੂਦਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ ਕਿਉਂਕਿ ਅਮਰਿੰਦਰ ਸਿੰਘ ਵੱਲੋਂ ਮੁੱਖ ਸਕੱਤਰ ਵਿਰੁੱਧ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ।
ਵਿਧਾਇਕ ਦਲ ਦੀ ਬੈਠਕ ਅੱਜ
ਚੰਡੀਗੜ੍ਹ: ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਇੱਥੇ ਭਲਕੇ ਐਤਵਾਰੀਂ ਦੋ ਵਜੇ  ਸੱਦੀ ਗਈ ਹੈ, ਜਿਸ ਵਿੱਚ ਨੇਤਾ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ’ਚ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਗਹਿਲੋਤ ਨਿਗਰਾਨ ਵਜੋਂ ਸ਼ਾਮਲ ਹੋਣਗੇ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪਿੱਛੋਂ ਉਹ ਨਵੀਂ ਦਿੱਲੀ ’ਚ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮਿਲਣ ਜਾਣਗੇ।    

 

 

fbbg-image

Latest News
Magazine Archive