ਕਰਜ਼ਾ ਮੁਆਫ਼ੀ ਸਿਰਫ਼ ਯੂਪੀ ਲਈ: ਵੈਂਕਈਆ


ਹੈਦਰਾਬਾਦ  - ਕੇਂਦਰੀ ਮੰਤਰੀ ਐਮ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਬਾਰੇ ਦਿੱਤਾ ਗਿਆ ਭਰੋਸਾ ‘ਵਿਸ਼ੇਸ਼ ਤੌਰ ’ਤੇ ਇਸ ਰਾਜ’ ਲਈ ਸੀ ਅਤੇ ਇਹ ਕੇਂਦਰ ਸਰਕਾਰ ਦੀ ‘ਕੌਮੀ ਨੀਤੀ’ ਨਹੀਂ ਹੈ।
ਇਸ ਮੁੱਦੇ ’ਤੇ ਵਿਰੋਧੀ ਧਿਰ ਵੱਲੋਂ ਲੋਕ ਸਭਾ ਵਿੱਚ ਭਾਜਪਾ ਨੂੰ ਘੇਰਨ ਦੇ ਕੀਤੇ ਜਾ ਰਹੇ ਯਤਨਾਂ ਦੌਰਾਨ ਅੱਜ ਸ੍ਰੀ ਨਾਇਡੂ ਨੇ ਇਸ ਖ਼ਬਰ ਏਜੰਸੀ ਨੂੰ ਕਿਹਾ, ‘ਯੂਪੀ ਵਿੱਚ ਚੋਣ ਮੁਹਿੰਮ ਦੌਰਾਨ ਭਾਜਪਾ ਲੀਡਰਸ਼ਿਪ ਨੇ ਯੂਪੀ ਦੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਮੁਆਫ਼ ਕਰਨ ਬਾਰੇ ਦਿੱਤਾ ਗਿਆ ਭਰੋਸਾ ਵਿਸ਼ੇਸ਼ ਤੌਰ ’ਤੇ ਇਸ ਸੂਬੇ ਲਈ ਸੀ। ਸੂਬੇ ’ਚ ਇਕ ਵਾਰ ਸਰਕਾਰ ਬਣਨ ਬਾਅਦ ਉਹ ਇਸ ਬਾਰੇ ਯਕੀਨੀ ਤੌਰ ’ਤੇ ਸਕਾਰਾਤਮਕ ਢੰਗ ਨਾਲ ਸੋਚਣਗੇ ਅਤੇ ਇਸ ਨੂੰ ਲਾਗੂ ਕਰਨ ਦਾ ਯਤਨ ਕਰਨਗੇ। ਇਹ ਸਰਕਾਰ ਦੀ ਕੌਮੀ ਨੀਤੀ ਨਹੀਂ ਹੈ। ਇਹ ਵਿਸ਼ੇਸ਼ ਤੌਰ ’ਤੇ ਸੂਬੇ ਲਈ ਸੀ।’
ਹਾਲ ਹੀ ਵਿੱਚ ਸੰਸਦ ਦੇ ਹੇਠਲੇ ਸਦਨ ’ਚ ਬਹਿਸ ਦੌਰਾਨ ਕਈ ਪਾਰਟੀਆਂ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਪੀ ਚੋਣਾਂ ਦੌਰਾਨ ਕਿਸਾਨਾਂ ਦੇ  ਕਰਜ਼ੇ ਮੁਆਫ਼ ਕਰਨ ਦੇ ਕੀਤੇ ਐਲਾਨ ਦਾ ਵਿਰੋਧ ਕਰਦਿਆਂ ਮੰਗ ਕੀਤੀ ਸੀ ਕਿ ਅੰਨਦਾਤੇ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਸਰਕਾਰ ਦੇਸ਼ ਭਰ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰੇ। ਹੋਰ ਸੂਬਿਆਂ ਵੱਲੋਂ ਇਸੇ ਤਰ੍ਹਾਂ ਕਰਜ਼ੇ ਮੁਆਫ਼ ਕਰਨ ਬਾਰੇ ਕੀਤੀ ਜਾ ਰਹੀ ਮੰਗ ਦਾ ਜ਼ਿਕਰ ਕਰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੇ ਕਿਹਾ, ‘ਇਹ (ਕਰਜ਼ਾ ਮੁਆਫ਼ੀ) ਸੂਬੇ ਦੇ ਸ੍ਰੋਤਾਂ ਅਤੇ ਆਰਥਿਕ ਹਾਲਤ ਉਤੇ ਨਿਰਭਰ ਕਰਦਾ ਹੈ। ਉਹ (ਸੂਬੇ) ਆਪਣੇ ਫ਼ੈਸਲੇ ਲੈਣ ਲਈ ਆਜ਼ਾਦ ਹਨ।’    

 

 

fbbg-image

Latest News
Magazine Archive