ਲੁਧਿਆਣਾ ਨਗਰ ਨਿਗਮ ’ਤੇ ਕਾਂਗਰਸ ਕਾਬਜ਼


ਲੁਧਿਆਣਾ - ਨਗਰ ਨਿਗਮ ਲੁਧਿਆਣਾ ਦੀ ਸਿਆਸਤ ਵਿੱਚ 10 ਸਾਲਾਂ ਬਾਅਦ ਕਾਂਗਰਸ ਪਾਰਟੀ ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ ਨੇ 95 ਵਾਰਡਾਂ ਵਿੱਚੋਂ 62 ਵਾਰਡਾਂ ’ਤੇ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਪਿਛਲੇ 10 ਸਾਲਾਂ ਤੋਂ ਨਗਰ ਨਿਗਮ ’ਤੇ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੂੰ 11 ਵਾਰਡ, ਭਾਰਤੀ ਜਨਤਾ ਪਾਰਟੀ ਨੂੰ 10, ਵਿਧਾਇਕ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 7 ਵਾਰਡ, ਆਜ਼ਾਦ ਨੂੰ 4 ਅਤੇ ਆਮ ਆਦਮੀ ਪਾਰਟੀ ਨੂੰ ਇੱਕ ਵਾਰਡ ਵਿੱਚ ਜਿੱਤ ਮਿਲੀ ਹੈ। ਚੋਣਾਂ ਦੌਰਾਨ ਖਾਸ ਗੱਲ ਇਹ ਰਹੀ ਕਿ ਕਾਂਗਰਸ ਦੇ ਜ਼ਿਆਦਾਤਰ ਉਮੀਦਵਾਰ ਵੱਡੀ ਲੀਡ ਦੇ ਨਾਲ ਜਿੱਤੇ ਜਦਕਿ ਅਕਾਲੀ ਦਲ ਦੇ ਕਈ ਉਮੀਦਵਾਰਾਂ ਦੀ ਜਿੱਤ ਦਾ ਅੰਤਰ 14 ਤੋਂ 20 ਵੋਟਾਂ ਤੱਕ ਦਾ ਰਿਹਾ। ਸੂਬੇ ਦੀ ਵਿਰੋਧੀ ਧਿਰ ਦੀ ਪਾਰਟੀ ਆਮ ਆਦਮੀ ਪਾਰਟੀ ਨੇ 39 ਵਾਰਡਾਂ ਵਿੱਚ ਚੋਣ ਲੜੀ ਸੀ ਤੇ ਸਿਰਫ਼ ਇੱਕ ‘ਤੇ ਹੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਵਾਰਡ ਨੰਬਰ 3, 4, 7, 9, 10, 12, 13, 14, 15, 16, 18, 19, 20, 21, 22, 23, 24, 25, 27, 33, 35, 39, 43, 44, 45, 47, 48, 49, 51, 52, 53, 56, 58, 60, 63, 64, 65, 66, 67, 68, 69, 70, 71, 72, 73, 74, 75, 76, 78, 80, 81, 82, 83, 86, 87, 88, 90, 91, 92, 93, 94 ਅਤੇ 95 ਵਿੱਚ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਾਰਡ ਨੰਬਰ 1, 2, 6, 17, 26, 28, 29, 30, 34, 46 ਅਤੇ 54 ਵਿੱਚ ਕਾਮਯਾਬ ਰਹੇ। ਭਾਰਤੀ ਜਨਤਾ ਪਾਰਟੀ ਨੇ ਵਾਰਡ ਨੰਬਰ 8, 31, 57, 59, 62, 77, 79, 84, 85 ਅਤੇ 89 ਵਿੱਚ ਦਰਜ ਕੀਤੀ। ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਵਾਰਡ ਨੰਬਰ 32, 36, 37, 38, 40, 41 ਅਤੇ 50 ਵਿੱਚ ਸਫ਼ਲ ਰਹੇ। ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 11 ਵਿੱਚ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 5, 42, 55 ਅਤੇ 61 ਤੋਂ ਆਜ਼ਾਦ ਉਮੀਦਵਾਰ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇ। ਸ਼ਹਿਰ ਦੇ 95 ਵਾਰਡਾਂ  ਵਿੱਚ ਗਠਜੋੜ ਨਾਲ ਚੋਣ ਲੜ ਰਹੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦਾ ਇਨ੍ਹਾਂ ਚੋਣਾਂ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਰਿਹਾ। ਇਹ ਦੋਵੇਂ ਪਾਰਟੀਆਂ ਆਪਣੀ ਵਿਧਾਨ ਸਭਾ ਵਿੱਚ ਮਿਲੀਆਂ ਵੋਟਾਂ ਦੀ ਫੀਸਦ ਨੂੰ ਵੀ ਬਚਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਵਿਧਾਇਕ ਬੈਂਸ ਭਰਾਵਾਂ ਦੇ ਹਲਕਿਆਂ ਵਿੱਚ 24 ਵਾਰਡ ਆਉਂਦੇ ਸਨ ਜਿਨ੍ਹਾਂ ਵਿੱਚ ਸਿਰਫ਼ 7 ’ਤੇ ਉਹ ਜਿੱਤ ਹਾਸਲ ਕਰ ਸਕੇ ਜਦਕਿ ਬਾਕੀ ਹਲਕਿਆਂ ਵਿੱਚ ਵਿਧਾਇਕ ਬੈਂਸ ਭਰਾਵਾਂ ਦਾ ਖਾਤਾ ਵੀ ਖੁੱਲ੍ਹ ਨਹੀਂ ਸਕਿਆ। ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪਤਨੀ ਵਾਰਡ ਨੰਬਰ 11 ਤੋਂ ਜਿੱਤੀ ਜਦਕਿ ਬਾਕੀ ਕਿਸੇ ਵਾਰਡ ਵਿੱਚ ਵੀ ‘ਆਪ’ ਨੂੰ ਸਫਲਤਾ ਹਾਸਲ ਨਹੀਂ ਹੋਈ। ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਲੁਧਿਆਣਾ ਹਲਕੇ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਮੋਟਰਸਾਈਕਲ ’ਤੇ ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੜਕਾਂ ‘ਤੇ ਨਿਕਲੇ।
ਜਿੱਤ ਤੋਂ ਕੈਪਟਨ ਬਾਗੋ-ਬਾਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ ਹੈ ਤੇ ਸਰਕਾਰ ਦੀਆਂ ਨੀਤੀਆਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ।

 

 

fbbg-image

Latest News
Magazine Archive