ਕਾਰਤੀ ਨੂੰ ਸੁਪਰੀਮ ਕੋਰਟ ਤੋਂ ਵੀ ਨਾ ਮਿਲੀ ਰਾਹਤ


ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਰਾਹਤ ਦੇਣ ਤੋਂ ਇਨਕਾਰ ਕੀਤਾ ਹੈ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖ਼ਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ’ਤੇ ਆਧਾਰਤ ਬੈਂਚ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਇਸ ਕੇਸ ਵਿੱਚ ਨਵੇਂ ਤੱਥਾਂ ਦੀ ਜ਼ਿੰਮੇਵਾਰੀ ਨਾਲ ਜਾਂਚ ਕਰਨ। ਇਸੇ ਦੌਰਾਨ ਦਿੱਲੀ ਦੀ ਇਕ ਅਦਾਲਤ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ  ਕਾਰਤੀ ਚਿਦੰਬਰਮ ਦੀ ਸੀਬੀਆਈ ਹਿਰਾਸਤ ਤਿੰਨ ਦਿਨ ਲਈ ਹੋਰ ਵਧਾ ਦਿੱਤੀ ਹੈ। ਕਾਰਤੀ ਚਿਦੰਬਰਮ ਦੀ ਪੰਜ ਦਿਨ ਦੀ ਸੀਬੀਆਈ ਹਿਰਾਸਤ ਦਾ ਸਮਾਂ ਪੂਰਾ ਹੋਣ ’ਤੇ ਜਾਂਚ ਏਜੰਸੀ ਨੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਕਾਰਤੀ ਦੀ ਜ਼ਮਾਨਤ ਲਈ ਅਗਲੀ ਤਰੀਕ 9 ਮਾਰਚ ਪਾ ਦਿੱਤੀ ਹੈ।

 

Latest News
Magazine Archive