ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਲਈ ਕੇਂਦਰ ਨੇ ਨਾ ਦਿੱਤੀ ਸਹਿਮਤੀ


ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਤਾਮਿਲਨਾਡੂ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੀ ਤਜਵੀਜ਼ ਨਾਲ ਸਹਿਮਤ ਨਹੀਂ ਹੈ। ਕੇਂਦਰ ਨੇ ਕਿਹਾ ਹੈ ਕਿ ਇਨ੍ਹਾਂ ਨੂੰ ਸਜ਼ਾ ਮੁਆਫ਼ੀ ਦੇਣ ਨਾਲ ਖਤਰਨਾਕ ਕਿਸਮ ਦੀ ਉਦਾਹਰਣ ਪੈਦਾ ਹੋ ਜਾਵੇਗੀ ।
ਸੁਪਰੀਮ ਕੋਰਟ ਦੇ ਜਸਟਿਸ ਰੰਜਨ ਗੋਗੋਈ, ਜਸਟਿਸ ਨਵੀਨ ਸਿਨਹਾ ਅਤੇ ਕੇ ਐੱਮ ਜੋਜ਼ੇਫ ਦੇ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਵੱਲੋਂ ਦਾਖ਼ਲ ਕੀਤੇ ਦਸਤਾਵੇਜ ਨੂੰ ਰਿਕਾਰਡ ਦੇ ਵਿੱਚ ਸ਼ਾਮਲ ਕਰ ਲਿਆ ਅਤੇ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ। 23 ਜਨਵਰੀ 2018 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਾਮਿਲਨਾਡੂ ਸਰਕਾਰ ਵੱਲੋਂ 2 ਮਾਰਚ 2016 ਵਿੱਚ ਲਿਖੇ ਪੱਤਰ ਉੱਤੇ ਤਿੰਨ ਮਹੀਨੇ ਵਿੱਚ ਫੈਸਲਾ ਲੈਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਲਈ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੇਂਦਰ ਸਰਕਾਰ ਦੀ ਸਹਿਮਤੀ ਜ਼ਰੂਰੀ ਹੈ।

 

 

fbbg-image

Latest News
Magazine Archive