ਦੋਸਤੀ ਦੇ ਨਾਤੇ ਪਾਕਿਸਤਾਨ ਜਾ ਰਹੇ ਹਨ ਸਿੱਧੂ: ਕੈਪਟਨ


ਲੁਧਿਆਣਾ - ਗੁਆਂਢੀ ਦੇਸ਼ ਪਾਕਿਸਤਾਨ ਦੇ ਹੋਣ ਵਾਲੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਜਾਣ ਲਈ ਸਾਬਕਾ ਕ੍ਰਿਕਟ ਖਿਡਾਰੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀਜ਼ੇ ਲਈ ਅਰਜ਼ੀ ਦਾਖਲ ਕੀਤੀ ਹੈ, ਜਿਸ ’ਤੇ ਸਿੱਧੂ ਨੂੰ ਵਿਰੋਧੀਆਂ ਵੱਲੋਂ ਘੇਰਿਆ ਗਿਆ ਹੈ। ਇਸ ਮੁੱਦੇ ’ਤੇ ਅੱਜ ਲੁਧਿਆਣਾ ’ਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਮਰਾਨ ਖਾਨ, ਕਪਿਲ ਦੇਵ ਤੇ ਨਵਜੋਤ ਸਿੰਘ ਸਿੱਧੂ ਇਕੱਠੇ ਕ੍ਰਿਕਟ ਖੇਡਦੇ ਰਹੇ ਹਨ, ਜਿਸ ਕਾਰਨ ਇਨ੍ਹਾਂ ਵਿੱਚ ਦੋਸਤੀ ਹੈ। ਜੇਕਰ ਦੋਸਤੀ ਦੇ ਨਾਤੇ ਸਿੱਧੂ ਪਾਕਿਸਤਾਨ ਸਹੁੰ ਚੁੱਕ ਸਮਾਗਮ ਵਿੱਚ ਜਾ ਰਹੇ ਹਨ ਤਾਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਦੋ ਸਾਲ ਬਾਅਦ ਸੂਬੇ ਵਿੱਚ ਕੈਦਿਆਂ ਨੂੰ ਰਿਹਾਅ ਕੀਤਾ ਜਾਂਦਾ ਹੈ। ਇਸ ਵਰ੍ਹੇ ਵੀ ਗੁਰਪੁਰਬ ’ਤੇ ਕੈਦਿਆਂ ਨੂੰ ਰਿਹਾਅ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਰਾਜੋਆਣਾ ਦੀ ਸਜ਼ਾ ਮੁਆਫ਼ੀ ਨਹੀਂ ਕੀਤੀ ਜਾਣੀ ਚਾਹੀਦੀ। ਇਸ ਦੌਰਾਨ ਮੁੱਖ ਮੰਤਰੀ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੀ ਮੌਤ ’ਤੇ ਗਹਿਰਾ ਦੁਖ ਜਤਾਇਆ। ਉਨ੍ਹਾਂ ਕਿਹਾ ਕਿ ਬਲਰਾਮਜੀ ਦਾਸ ਇੱਕ ਚੰਗੇ ਇਨਸਾਨ ਵੀ ਸਨ, ਨਾਲ ਹੀ ਉਨ੍ਹਾਂ ਨੇ ਸਿਆਸਤ ਵਿੱਚ ਉਨ੍ਹਾਂ ਦਾ ਕਾਫ਼ੀ ਯੋਗਦਾਨ ਰਿਹਾ ਹੈ।
ਸੂਬੇ ਦੇ ਪਹਿਲੇ ਸਮਾਰਟ ਸਕੂਲ ਦਾ ਉਦਘਾਟਨ
ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਣ ਦੇ ਮਕਸਦ ਦੇ ਨਾਲ ਅੱਜ ਲੁਧਿਆਣਾ ਵਿੱਚ ਸੂਬੇ ਦੇ ਪਹਿਲੇ ‘ਸਮਾਰਟ ਸਕੂਲ’ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਹ ਸਕੂਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਵਿੱਚ ਖੋਲ੍ਹਿਆ ਗਿਆ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਸਕੂਲ ਲੈਪਟਾਪ, ਮਲਟੀਮੀਡੀਆ ਪ੍ਰੋਜੈਕਟਰ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹੋਣਗੇ ਜਿਸ ਨਾਲ ਪੜ੍ਹਾਉਣ ਦੇ ਤਰੀਕੇ ਸੁਖਾਲੇ ਹੋਣ ਦੇ ਨਾਲ-ਨਾਲ ਹੋਰ ਪ੍ਰਭਾਵੀ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 261 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਮੁੱਖ ਮੰਤਰੀ ਅੱਜ ਲੁਧਿਆਣਾ ਵਿੱਚ ਲਹਿਰਾਉਣਗੇ ‘ਤਿਰੰਗਾ’
ਆਜ਼ਾਦੀ ਦਿਹਾੜੇ ਸੰਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਸਨਅਤੀ ਸ਼ਹਿਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ‘ਤਿਰੰਗਾ’ ਲਰਿਹਾਉਣਗੇ। ਇਹ ਸਮਾਗਮ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਰੱਖਿਆ ਗਿਆ ਹੈ, ਜਿਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਸਾਰੇ ਇੰਤਜਾਮ ਪੂਰੇ ਕਰ ਲਏ ਹਨ। ਝੰਡਾ ਲਹਿਰਾਉਣ ਦੀ ਰਸਮ ਵਾਸਤੇ ਮੰਗਲਵਾਰ ਸ਼ਾਮ ਨੂੰ ਮੁੱਖ ਮੰਤਰੀ ਲੁਧਿਆਣਾ ਪੁੱਜ ਗਏ ਹਨ। ਇਸ ਦਿਨ ਮੁੱਖ ਮੰਤਰੀ ਬੱਡੀ ਪ੍ਰੋਗਰਾਮ, ਕਰਜ਼ਾ ਰਾਹਤ ਯੋਜਨਾ ਦੇ ਅਗਲੇ ਗੇੜ ਦੀ ਸ਼ੁਰੂਆਤ ਕਰਨਗੇ[

 

 

fbbg-image

Latest News
Magazine Archive