ਜਸਟਿਸ ਰੰਜਨ ਗੋਗੋਈ ਦੇਸ਼ ਦੇ ਨਵੇਂ ਚੀਫ਼ ਜਸਟਿਸ ਨਿਯੁਕਤ


ਨਵੀਂ ਦਿੱਲੀ - ਜਸਟਿਸ ਰੰਜਨ ਗੋਗੋਈ ਨੂੰ ਵੀਰਵਾਰ ਨੂੰ ਦੇਸ਼ ਦੇ 46ਵੇਂ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਾਨੂੰਨ ਮੰਤਰਾਲੇ ਨੇ ਕੀਤਾ ਹੈ। ਉਨ੍ਹਾਂ ਵੱਲੋਂ ਤਿੰਨ ਅਕਤੂਬਰ ਨੂੰ ਅਹੁਦਾ ਸੰਭਾਲੇ ਜਾਣ ਦੀ ਉਮੀਦ ਹੈ। ਦੋ ਜੁਲਾਈ ਨੂੰ ਚੀਫ ਜਸਟਿਸ ਦੀਪਕ ਮਿਸ਼ਰਾ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ। ਜਸਟਿਸ ਗੋਗੋਈ ਦੇ ਚੀਫ ਜਸਟਿਸ ਵਜੋਂ ਅਹੁਦੇ ਦੀ ਮਿਆਦ 13 ਮਹੀਨਿਆਂ ਤੋਂ ਥੋੜ੍ਹੀ ਉਪਰ ਹੋਵੇਗੀ ਤੇ ਉਹ 17 ਨਵੰਬਰ, 2019 ਨੂੰ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਦੀ ਨਿਯੁਕਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਯੁਕਤੀ ਸਬੰਧੀ ਵਾਰੰਟ ਉੱਤੇ ਹਸਤਾਖ਼ਰ ਕਰ ਦਿੱਤੇ ਹਨ।

 

Latest News
Magazine Archive