ਹੰਝੂਆਂ ਤੇ ਹਉਕਿਆਂ ਨੇ ਬਾਲੀ ਸਿਵਿਆਂ ਦੀ ਅੱਗ


ਅੰਮ੍ਰਿਤਸਰ - ਅੰਮ੍ਰਿਤਸਰ ਰੇਲ ਹਾਦਸੇ ਦੇ 59 ਮ੍ਰਿਤਕਾਂ ’ਚੋਂ 40 ਦੀ ਸ਼ਨਾਖ਼ਤ ਹੋ ਗਈ ਹੈ ਤੇ 37 ਵਿਅਕਤੀਆਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਨਾਲ ਸਬੰਧਤ ਚਾਰ ਹੋਰ ਵਿਅਕਤੀਆਂ ਦੀ ਲਾਸ਼ਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ੀਤਲਾ ਮਾਤਾ ਮੰਦਰ ਨੇੜੇ ਸ਼ਮਸ਼ਾਨਘਾਟ ’ਚ ਸੂਬਾ ਸਰਕਾਰ ਦੇ ਅਧਿਕਾਰੀਆਂ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ 36 ਲਾਸ਼ਾਂ ਦਾ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾ ਚੁੱਕਾ ਹੈ।
ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਰੇਲ ਹਾਦਸੇ ’ਚ ਮਾਰੇ ਜਾਣ ਵਾਲੇ ਵਿਅਕਤੀਆਂ ’ਚ ਬਹੁਤੇ ਵਿਅਕਤੀ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮਜ਼ਦੂਰ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੈ ਦੱਸਿਆ ਕਿ ਇਸ ਹਾਦਸੇ ’ਚ ਮਾਰੇ ਗਏ ਬਹੁਤੇ ਵਿਅਕਤੀ ਯੂਪੀ ਤੇ ਬਿਹਾਰ ਦੇ ਪਰਵਾਸੀ ਮਜ਼ਦੂਰ ਸਨ ਤੇ ਰੇਲਵੇ ਟਰੈਕ ਤੋਂ ਥੋੜ੍ਹੀ ਦੂਰ ਹੀ ਇੰਡਸਟਰੀਅਲ ਏਰੀਆ ’ਚ ਕੰਮ ਕਰਦੇ ਸਨ ਤੇ ਇੱਥੇ ਨੇੜੇ ਹੀ ਰਹਿੰਦੇ ਸਨ। ਅਜੇ ਵੀ 20 ਲਾਸ਼ਾਂ ਦੀ ਸ਼ਨਾਖ਼ਤ ਹੋਣੀ ਬਾਕੀ ਹੈ।

 

Latest News
Magazine Archive