Warning: mysqli_affected_rows() expects exactly 1 parameter, 0 given in /home12/punjabiy/public_html/sites/indocanadian/includes/func.php on line 837

ਦਿੱਲੀ ’ਚ ਪ੍ਰਦੂਸ਼ਣ: ਕੇਂਦਰ ਦੀ ਭੂਮਿਕਾ ’ਤੇ ਕੈਪਟਨ ਵੱਲੋਂ ਸਵਾਲ

ਦਿੱਲੀ ’ਚ ਪ੍ਰਦੂਸ਼ਣ: ਕੇਂਦਰ ਦੀ ਭੂਮਿਕਾ ’ਤੇ ਕੈਪਟਨ ਵੱਲੋਂ ਸਵਾਲ

ਚੰਡੀਗੜ੍ਹ/ਨਵੀਂ ਦਿੱਲੀ-ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿੱਤੀ ’ਤੇ ਡੂੰਘਾ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖ ਕੇ ਸਿਆਸੀ ਅਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਆਪਣੇ ਪੱਧਰ ’ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ ਸ਼ੱਕੀ ਹੈ, ਭਾਵੇਂ ਕਿ ਕੌਮੀ ਖੁਸ਼ਹਾਲੀ ਵਿੱਚ ਸਭ ਤੋਂ ਵੱਡੀ ਭਾਈਵਾਲ ਵੀ ਕੇਂਦਰ ਸਰਕਾਰ ਹੀ ਹੈ। ਮੁੱਖ ਮੰਤਰੀ ਨੇ ਕਿਹਾ ‘ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ’ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।’ ਮੁੱਖ ਮੰਤਰੀ ਨੇ ਆਪਣੇ ਬੱਚੇ ਅਤੇ ਪੋਤੇ-ਪੋਤੀਆਂ ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਅਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।

super visa