ਕਿਸਾਨਾਂ ’ਤੇ ਜੱਲ੍ਹਿਆਂਵਾਲੇ ਬਾਗ ਵਾਂਗ ਢਾਹਿਆ ਜਾ ਰਿਹੈ ਕਹਿਰ: ਜਥੇਦਾਰ ਰਘਬੀਰ ਸਿੰਘ

ਕਿਸਾਨਾਂ ’ਤੇ ਜੱਲ੍ਹਿਆਂਵਾਲੇ ਬਾਗ ਵਾਂਗ ਢਾਹਿਆ ਜਾ ਰਿਹੈ ਕਹਿਰ: ਜਥੇਦਾਰ ਰਘਬੀਰ ਸਿੰਘ

ਕਿਸਾਨਾਂ ’ਤੇ ਜੱਲ੍ਹਿਆਂਵਾਲੇ ਬਾਗ ਵਾਂਗ ਢਾਹਿਆ ਜਾ ਰਿਹੈ ਕਹਿਰ: ਜਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿੰਡ ਖਨੌਰੀ ਕੋਲ ਪੁਲੀਸ ਦੀ ਗੋਲੀ ਕਾਰਨ ਨੌਜਵਾਨ ਕਿਸਾਨ ਦੀ ਮੌਤ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਜੱਲ੍ਹਿਆਂਵਾਲੇ ਬਾਗ ’ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ’ਤੇ ਕੀਤੇ ਜ਼ੁਲਮ ਬਰਾਬਰ ਕਰਾਰ ਦਿੰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਆਖਿਆ ਹੈ।
ਉਨ੍ਹਾਂ ਸਰਕਾਰ ਦੇ ਵਤੀਰੇ ’ਤੇ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਕੀਤੀ ਕਾਰਵਾਈ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ’ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਖਿਲਾਫ ਕੀਤੇ ਜ਼ੁਲਮ ਤੋਂ ਘੱਟ ਨਹੀਂ ਹੈ। ਉਨ੍ਹਾਂ ਆਖਿਆ ਕਿ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕੀ ਮੰਗਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਮੰਗਾਂ ਮੰਨਣ ਵਾਸਤੇ ਤਿਆਰ ਨਹੀਂ ਹੈ ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ ਅਤੇ ਉਸ ਦੀ ਨੀਅਤ ਖਰਾਬ ਹੈ। ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ ਨਾ ਕਿ ਗੋਲੀਬਾਰੀ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂ ਕਿ ਕਿਸਾਨ ਸੰਘਰਸ਼ ਛੱਡ ਕੇ ਵਾਪਸ ਆਪਣੀ ਕਿਰਤ ਵੱਲ ਮੁੜ ਸਕਣ।

sant sagar