ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਦੀ ਕਿਸਾਨਾਂ ਨੂੰ ਨੇਕ ਸਲਾਹ

ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਦੀ ਕਿਸਾਨਾਂ ਨੂੰ ਨੇਕ ਸਲਾਹ

ਲੁਧਿਆਣਾ  — ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਨੇ ਇਕ ਵੀਡੀਓ ਸੰਦੇਸ਼ ਰਾਹੀਂ ਪੰਜਾਬ ਦੀ ਕਿਸਾਨਾਂ ਨੂੰ ਨੇਕ ਸਲਾਹ ਦਿੱਤੀ ਹੈ ਕਿ ਉਹ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਨੇੜੇ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੇ ਆਰਥਿਕ ਤੌਰ 'ਤੇ ਭਾਰੀ ਨੁਕਸਾਨ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਸਾਹ ਨਾਲ ਸਬੰਧਤ ਬੀਮਾਰੀਆਂ 'ਚ ਵੀ ਤੇਜ਼ੀ ਨਾਲ ਵਾਧਾ ਹੁੰਦਾ ਹੈ।
ਕਾਮੇਡੀ ਕਲਾਕਾਰ ਭੱਲਾ ਨੇ ਕਿਹਾ ਕਿ ਇਸ ਨਾਲ ਸਾਹ ਦੇ ਰੋਗ ਤੋਂ ਪੀੜਤ ਮਰੀਜ਼ਾਂ ਦੇ 'ਕੋਰੋਨਾ ਵਾਇਰਸ' ਦੀ ਲਪੇਟ 'ਚ ਆਉਣ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਨਾੜ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਮਤਲਬ ਮਾਨਵਤਾ ਦੀ ਸੇਵਾ ਕਰਨ ਦੇ ਬਰਾਬਰ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਭਰ ਅੰਦਰ ਲੌਕਡਾਊਨ ਤੇ ਕਰਫਿਊ ਲਾਗੂ ਹੋਣ ਕਾਰਨ ਇਕ ਜ਼ਿਲੇ ਤੋਂ ਦੂਜੇ ਜ਼ਿਲੇ ਤੱਕ ਆਵਾਜਾਈ 'ਤੇ ਰੋਕ ਲੱਗੀ ਹੋਈ ਹੈ। ਅਜਿਹੇ ਹਾਲਾਤ 'ਚ ਪੀ. ਏ. ਯੂ. ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਤੇ ਸਬਜ਼ੀਆਂ ਦੀਆਂ ਕਿੱਟਾਂ ਸਬੰਧਤ ਖੇਤੀ ਕੇਂਦਰਾਂ ਤੇ ਫਾਰਮ ਸਲਾਹਕਾਰ ਕੇਂਦਰ ਭੇਜ ਦਿੱਤੀਆਂ ਗਈਆਂ ਹਨ ਪਰ ਬੀਜ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਦੇ ਦਿੱਤੇ ਨੰਬਰਾਂ 'ਤੇ ਕਿਸਾਨ ਜ਼ਰੂਰ ਸੰਪਰਕ ਕਰ ਲੈਣ। 
ਫ਼ਿਲਮੀ ਅਦਾਕਾਰ ਜਸਵਿੰਦਰ ਭੱਲਾ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਕਣਕ ਦੇ ਨਾੜ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਫ਼ੈਸਲੇ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਭਰਪੂਰ ਸਵਾਗਤ ਕੀਤਾ ਹੈ।

sant sagar