ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ
ਅੰਮ੍ਰਿਤਸਰ-ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਹੋ ਗਈ ਹੈ ਜੋ 10 ਤੋਂ 15 ਦਿਨ ਚੱਲੇਗੀ। ਇੱਥੇ ਲੱਗੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਹਰ ਸਾਲ ਹੀ ਕੀਤੀ ਜਾਂਦੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਇਹ ਸੇਵਾ ਯੂਕੇ ਦੀ ਜਥੇਬੰਦੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ ਜੋ ਹਰ ਸਾਲ ਕੁਦਰਤੀ ਢੰਗ ਨਾਲ ਹਰਿਮੰਦਰ ਸਾਹਿਬ ’ਤੇ ਲੱਗੇ ਸਮੁੱਚੇ ਸੋਨੇ ਦੀ ਧੁਆਈ ਦੀ ਸੇਵਾ ਕਰਦੇ ਹਨ। ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਭਲਕੇ ਅਰਦਾਸ ਤੋਂ ਬਾਅਦ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕੀਤੀ ਗਈ ਜੋ 10 ਤੋਂ 15 ਦਿਨ ਚੱਲੇਗੀ। ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੀ ਸੰਗਤ ਵੱਲੋਂ ਕੀਤੀ ਜਾ ਰਹੀ ਹੈ।
ਜਥੇਬੰਦੀ ਦੇ ਮੁਖੀ ਭਾਈ ਮਹਿੰਦਰ ਸਿੰਘ ਯੂਕੇ ਦੀ ਨਿਗਰਾਨੀ ਹੇਠ ਇਹ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਦੀ ਧੁਆਈ ਲਈ ਰੀਠੇ ਦੇ ਪਾਣੀ ਦੀ ਵਰਤੋਂ ਕਰਦਿਆਂ ਪੱਤਰਿਆਂ ’ਤੇ ਜੰਮੀ ਮੈਲ ਨੂੰ ਉਤਾਰਿਆ ਜਾਂਦਾ ਹੈ ਅਤੇ ਮੁੜ ਸੋਨੇ ਨੂੰ ਚਮਕਾਇਆ ਜਾਂਦਾ ਹੈ। ਰੀਠੇ ਦੇ ਪਾਣੀ ਦੀ ਵਰਤੋਂ ਨਾਲ ਸੋਨੇ ਦੇ ਪੱਤਰਿਆਂ ’ਤੇ ਕੋਈ ਮਾੜਾ ਅਸਰ ਨਹੀਂ ਹੁੰਦਾ। ਦੱਸਣਯੋਗ ਹੈ ਕਿ ਪ੍ਰਦੂਸ਼ਣ ਕਾਰਨ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦਾ ਰੰਗ ਬਦਲਣ ਲੱਗ ਪਿਆ ਸੀ ਜਿਸ ਤੋਂ ਬਾਅਦ ਹਰ ਸਾਲ ਹੀ ਇਨ੍ਹਾਂ ਪੱਤਰਿਆਂ ਦੀ ਧੁਆਈ ਕੀਤੀ ਜਾਂਦੀ ਹੈ। ਇਹ ਸੇਵਾ ਸ੍ਰੀ ਹਰਿਮੰਦਰ ਸਾਹਿਬ ਦੇ ਉੱਪਰਲੀ ਮੰਜ਼ਿਲ ’ਤੇ ਬਣੇ ਗੁੰਬਦਾਂ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਹੇਠਾਂ ਕੰਧਾਂ ’ਤੇ ਲੱਗੇ ਪੱਤਰੇ ਆਦਿ ਵੀ ਧੋਤੇ ਜਾਣਗੇ। ਇਸ ਸੇਵਾ ਲਈ ਯੂਕੇ ਤੋਂ ਜਥੇਬੰਦੀ ਦੇ 50 ਤੋਂ ਵਧੇਰੇ ਮੈਂਬਰ ਆਏ ਹੋਏ ਹਨ।

sant sagar