ਪੰਜਾਬ 'ਚ ਫਿਲਮਾਂ ਬੈਨ ਕਰਨ 'ਤੇ ਗਿੱਪੀ ਗਰੇਵਾਲ ਨੇ ਕੈਪਟਨ ਸਰਕਾਰ ਨੂੰ ਦਿੱਤੀ ਇਹ ਸਲਾਹ

ਪੰਜਾਬ 'ਚ ਫਿਲਮਾਂ ਬੈਨ ਕਰਨ 'ਤੇ ਗਿੱਪੀ ਗਰੇਵਾਲ ਨੇ ਕੈਪਟਨ ਸਰਕਾਰ ਨੂੰ ਦਿੱਤੀ ਇਹ ਸਲਾਹ

ਜਲੰਧਰ  : 28 ਫਰਵਰੀ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਵਾਲੀ ਗਿੱਪੀ ਗਰੇਵਾਲ ਦੀ ਫਿਲਮ 'ਇੱਕ ਸੰਧੂ ਹੁੰਦਾ ਸੀ', ਜਿਸ ਦੀ ਪ੍ਰਮੋਸ਼ਨ ਕਾਫੀ ਜੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਨੇਹਾ ਸ਼ਰਮਾ ਮੁੱਖ ਭੂਮਿਕਾ 'ਚ ਹੈ। ਪ੍ਰਮੋਸ਼ਨ ਦੌਰਾਨ ਗਿੱਪੀ ਗਰੇਵਾਲ ਨੇ ਕਿਹਾ, ''ਫਿਲਮ 'ਇਕ ਸੰਧੂ ਹੁੰਦਾ ਸੀ' ਨੌਜਵਾਨ ਪੀੜ੍ਹੀ ਨਾਲ ਸਬੰਧਿਤ ਹੈ। ਇਸ ਫਿਲਮ 'ਚ ਦਿਖਾਇਆ ਗਿਆ ਹੈ ਕਿ ਕਿਸ ਤਰੀਕੇ ਨਾਲ ਕਾਲਜ ਅਤੇ ਯੂਨਿਵਰਸਿਟੀ 'ਚ ਪੜ੍ਹਨ ਵਾਲੇ ਨੌਜਵਾਨਾਂ ਨੂੰ ਰਾਜਨੀਤੀ 'ਚ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਕਿਸ ਤਰੀਕੇ ਨਾਲ ਉਹ ਆਪਸ 'ਚ ਲੜਾਈ-ਝਗੜੇ ਕਰਦੇ ਹਨ। ਇਹ ਫਿਲਮ ਨੌਜਵਾਨਾਂ 'ਤੇ ਬਣਾਈ ਗਈ ਹੈ। ਇਸ ਫਿਲਮ ਨੂੰ ਵੀ ਲੋਕ ਬਹੁਤ ਪਿਆਰ ਕਰਨਗੇ ਕਿਉਂਕਿ ਇਹ ਇੱਕ ਮਲਟੀਸਟਾਰ ਫਿਲਮ ਹੈ।''
ਫਿਲਮਾਂ ਬੈਨ ਕਰਨ ਨੂੰ ਲੈ ਕੇ ਗਿੱਪੀ ਗਰੇਵਾਲ ਨੇ ਕਿਹਾ ਕਿ, ''ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫਿਲਮ ਨਿਰਮਾਤਾਵਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਕੁਝ ਨਿਰਦੇਸ਼ ਜ਼ਾਰੀ ਕਰਨ ਕਿ ਫਿਲਮ ਨਿਰਮਾਤਾ ਕਿਸ-ਕਿਸ ਤਰ੍ਹਾਂ ਦੀਆ ਫਿਲਮਾਂ ਬਣਾ ਸਕਦੇ ਹਨ ਅਤੇ ਇਨ੍ਹਾਂ ਫਿਲਮਾਂ 'ਚ ਕੀ ਕੁਝ ਦਿਖਾਇਆ ਜਾ ਸਕਦਾ ਹੈ।'' ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ, ''ਉਹ ਸਰਕਾਰ ਦੀ ਜੋ ਵੀ ਪਾਲਿਸੀ ਹੋਵੇਗੀ ਉਹ ਉਸ ਨੂੰ ਜ਼ਰੂਰ ਮੰਨਣਗੇ।''
ਦੱਸਣਯੋਗ ਹੈ ਕਿ ਫਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਸ ਫਿਲਮ 'ਚ ਨੇਹਾ ਸ਼ਰਮਾ ਤੇ ਗਿੱਪੀ ਗਰੇਵਾਲ ਨਾਲ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।

sant sagar