ਦਿੱਲੀ ’ਚ ਬੈਠੇ ਲੋਕ ਜ਼ਮੀਨੀ ਹਕੀਕਤ ਤੋਂ ਨਾਵਕਫ਼: ਕੈਪਟਨ

ਦਿੱਲੀ ’ਚ ਬੈਠੇ ਲੋਕ ਜ਼ਮੀਨੀ ਹਕੀਕਤ ਤੋਂ ਨਾਵਕਫ਼: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਵਿੱਚ ਬੈਠੇ ਲੋਕ ਜ਼ਮੀਨੀ ਹਕੀਕਤ ਨੂੰ ਸਮਝੇ ਬਗੈਰ ਹੀ ਕੋਵਿਡ19 ਜ਼ੋਨਾਂ ਦਾ ਵਰਗੀਕਰਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਬਹੁਤ ਚਿੰਤਾਜਣਕ ਹੈ।
ਉਨ੍ਹਾਂ ਕਿਹਾ ਕਿ ਰਾਜ ਨੇ ਦੋ ਕਮੇਟੀਆਂ ਕਾਇਮ ਕੀਤੀਆਂ ਹਨ, ਇੱਕ ਤਾਂ ਰਣਨੀਤੀ ਬਣਾਉਣ ਲਈ ਕਿ ਕਿਵੇਂ ਤਾਲਾਬੰਦੀ ਤੋਂ ਬਾਹਰ ਆਉਣਾ ਹੈ ਅਤੇ ਦੂਜੀ ਆਰਥਿਕ ਸੁਰਜੀਤੀ ਬਾਰੇ। ਉਨ੍ਹਾਂ ਨੇ ਇਹ ਟਿੱਪਣੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਵਿੱਚ ਕਹੀ।

sant sagar