ਪ੍ਰਤਾਪ ਸਿੰਘ ਬਾਜਵਾ ਨੇ PM ਅਤੇ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਪ੍ਰਤਾਪ ਸਿੰਘ ਬਾਜਵਾ ਨੇ PM ਅਤੇ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਚੰਡੀਗੜ੍ਹ - ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀ ਨੂੰ ਦੋ ਪੱਤਰ ਲਿਖੇ ਗਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਪੱਤਰ ਵਿਚ ਕਿਹਾ ਕਿ ਖੇਤੀਬਾੜੀ ਨਾਲ ਸਬੰਧਿਤ ਕਿਸੇ ਵੀ ਮਾਹਿਰਾਂ ਦੇ ਕਿਸੇ ਵੀ ਗਰੁੱਪ ਵਿਚ ਸਾਰੇ ਹਿੱਸੇਦਾਰ ਸ਼ਾਮਲ ਹੋਣੇ ਚਾਹੀਦੇ ਹਨ ਨਾ ਕਿ ਸਿਰਫ ਨਿੱਜੀ ਕੰਪਨੀਆਂ ਨੂੰ ਸ਼ਾਮਲ ਕੀਤੇ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਾਜਵਾ ਨੇ ਇਹ ਉਮੀਦ ਜਤਾਈ ਹੈ ਕਿ ਸਰਕਾਰ ਮਾਹਿਰਾਂ ਦੇ ਇਕ ਗਰੁੱਪ ਦਾ ਵਿਸਥਾਰ ਕਰੇਗੀ ਤਾਂ ਜੋ ਉਦਯੋਗਾਂ ਦੇ ਵਿਚ ਜ਼ਿਆਦਾ ਨੁਮਾਇੰਦਗੀ ਕੀਤੀ ਜਾ ਸਕੇ।
ਇਸ ਪੱਤਰ ਵਿਚ ਬਾਜਵਾ ਨੇ ਇਹ ਵੀ ਦੱਸਿਆ ਕਿ 17 ਫਰਵਰੀ, 2020 ਨੂੰ ਪੰਦਰਵੇਂ ਵਿੱਤ ਕਮਿਸ਼ਨ ਨੇ ਖੇਤੀਬਾੜੀ ਨਾਲ ਸਬੰਧਿਤ ਉੱਚ ਪੱਧਰੀ ਮਾਹਿਰ ਦਾ ਗਠਨ ਕਰਨ ਦਾ ਫੈਸਲਾ ਕੀਤਾ ਸੀ।

super visa