ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਜਲੌਅ, ਵੇਖੋ ਤਸਵੀਰਾਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਜਲੌਅ, ਵੇਖੋ ਤਸਵੀਰਾਂ

ਅੰਮ੍ਰਿਤਸਰ  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਰਆਰਾ ਪ੍ਰਬੰਧ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਇਆ ਗਿਆ। 

PunjabKesariਜਲੌਅ 'ਚ ਬਹੁ-ਕੀਮਤੀ ਵਸਤੂਆਂ ਜਿਸ 'ਚ ਹੀਰੇ, ਜਵਾਹਰਾਤ, ਸੋਨੇ-ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਸੋਨੇ ਦੇ ਪੰਜ ਕੱਸੀ, ਚਾਂਦੀ ਦੇ ਪੰਜ ਤਸਲੇ ਸ਼ਾਮਲ ਕੀਤੇ ਗਏ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵਲੋਂ ਦਿੱਤਾ ਗਿਆ ਨੋ ਲੱਖਾਂ ਹਾਰ, ਨੀਲ ਕੰਠ ਦਾ ਮੋਰ, ਸੋਨੇ ਦੇ ਛੱਤਰ, ਅਸਲੀ ਮੋਤੀਆਂ ਦੀ ਮਾਲਾਂ ਆਦਿ ਨੂੰ ਸਜਾਇਆ ਗਿਆ। ਸ਼ਰਧਾਲੂ ਜਲੋਅ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ। 


PunjabKesariਇਸ ਦੌਰਾਨ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਸਭ ਦੀ ਭਲਾਈ ਗੁਰੂ ਘਰ 'ਚ ਅਰਦਾਸ ਕੀਤੀ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ੍ਰੀ ਹਰਿੰਮਦਪ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ਤੇ ਹਰ ਕਿਸੇ ਦੀ ਮਨ ਦੀ ਇੱਛਾ ਪੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਦਿਹਾੜੇ 'ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖ਼ੁਸ਼ ਹਨ। 

PunjabKesari
PunjabKesari
PunjabKesari
PunjabKesari