ਇਰਾਨ ਦੇ ਪਰਮਾਣੂ ਪ੍ਰੋਗਰਾਮ ’ਤੇ ਹਮਲਾ ਨਾਕਾਮ, ਜਾਂਚ ਜਾਰੀ

ਇਰਾਨ ਦੇ ਪਰਮਾਣੂ ਪ੍ਰੋਗਰਾਮ ’ਤੇ ਹਮਲਾ ਨਾਕਾਮ, ਜਾਂਚ ਜਾਰੀ

ਸੁਰੱਖਿਆ ਸੇਵਾਵਾਂ ਦੇ ਨਜ਼ਦੀਕ ਇਰਾਨ ਦੀ ਨਿਊਜ਼ ਸਾਈਟ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੇ ਦੇਸ਼ ਦੇ ਸ਼ਾਂਤੀਪੂਰਨ ਪਰਮਾਣੂ ਪ੍ਰੋਗਰਾਮ ਨੂੰ ਤਬਾਹ ਕਰਨ ਲਈ ਕੀਤੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਇਰਾਨ ਦੀ ਸੁਪਰੀਮ ਨੈਸ਼ਨਲ ਸਿਕਿਉਰਿਟੀ ਪਰਿਸ਼ਦ ਦੇ ਨਜ਼ਦੀਕ ਮੰਨੀ ਜਾਂਦੀ ਵੈਬਸਾਈਟ ਨੌਰਨਿਊਜ਼ ਨੇ ਬੁੱਧਵਾਰ ਨੂੰ ਰਿਪੋਰਟ ਦਿੱਤੀ ਕਿ ਇਮਾਰਤ ਨੂੰ ਕੋਈ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹਮਲਾ "ਨਾਕਾਮ ਕਰ ਦਿੱਤਾ ਗਿਆ ਸੀ। ਇਹ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।