ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿ ਡਾ. ਮਨਮੋਹਨ ਸਿੰਘ ਨੂੰ ਭੇਜੇਗਾ ਸੱਦਾ

ਇਸਲਾਮਾਬਾਦ— ਪਾਕਿਸਤਾਨ ਨੇ ਨਵੰਬਰ 'ਚ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਦੇਣ ਦਾ ਫੈਸਲਾ ਲਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਲਾਂਘਾ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ, ਜਿਸ ਨਾਲ ਭਾਰਤੀ ਸ਼ਰਧਾਲੂ ਵੀਜ਼ਾ ਮੁਕਤ ਆਵਾਜਾਈ ਕਰ ਸਕਣਗੇ। ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਸਿਰਫ ਪਰਮਿਟ ਲੈਣਾ ਪਵੇਗਾ। ਭਾਰਤੀ ਸਿੱਖ ਸ਼ਰਧਾਲੂਆਂ ਦੇ ਲਈ ਪਾਕਿਸਤਾਨ ਇਸ ਕੋਰੀਡੋਰ ਨੂੰ 9 ਨਵੰਬਰ ਨੂੰ ਖੋਲੇਗਾ।
ਕੁਰੈਸ਼ੀ ਨੇ ਇਕ ਟੀਵੀ ਚੈਨਲ ਨੂੰ ਦੱਸਿਆ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਇਕ ਵੱਡਾ ਪ੍ਰੋਗਰਾਮ ਹੈ। ਪਾਕਿਸਤਾਨ ਇਸ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹਾ ਹੈ। ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ 'ਚ ਬੁਲਾਉਣ ਦਾ ਫੈਸਲਾ ਲਿਆ ਹੈ। ਅਸੀਂ ਜਲਦੀ ਹੀ ਇਸ ਬਾਰੇ 'ਚ ਉਨ੍ਹਾਂ ਨੂੰ ਰਸਮੀ ਪੱਤਕਰ ਭੇਜਾਂਗੇ। ਉਨ੍ਹਾਂ ਨੇ ਕਿਹਾ ਕਿ ਸਿੰਘ ਸਿੱਖ ਭਾਈਚਾਰੇ ਦਾ ਅਗਵਾਈ ਕਰਦੇ ਹਨ। ਕੁਰੈਸ਼ੀ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਕੇ ਸਾਨੂੰ ਖੁਸ਼ੀ ਹੋਵੇਗੀ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਵ 'ਤੇ ਕਰਤਾਰਪੁਰ ਆਉਣ ਵਾਲੇ ਹਨ।