ਭਾਈਚਾਰਕ ਸਾਂਝ ਕਿਸਾਨਾਂ ਦੀ ਜਿੱਤ ਦਾ ਰਾਹ ਪੱਧਰਾ ਕਰੇਗੀ: ਸੁਖਬੀਰ

ਭਾਈਚਾਰਕ ਸਾਂਝ ਕਿਸਾਨਾਂ ਦੀ ਜਿੱਤ ਦਾ ਰਾਹ ਪੱਧਰਾ ਕਰੇਗੀ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਕਿਸਾਨਾਂ ਲਈ ਮਹਾਨ ਜਿੱਤ ਦਾ ਰਾਹ ਪੱਧਰਾ ਕਰੇਗਾ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸ਼ਾਂਤੀ ਹਰ ਕਿਸੇ ਦੀ ਉੱਚ ਤਰਜੀਹ ਹੈ ਤੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਲੋਕਾਂ ਨੇ ਹੁਣ ਤਕ ਦਿਖਾ ਦਿੱਤਾ ਹੈ ਕਿ ਉਨ੍ਹਾਂ ਨਾਲੋਂ ਵੱਧ ਅਨੁਸ਼ਾਸਿਤ ਕੋਈ ਨਹੀਂ ਹੈ। ਇਸ ਸਦਕਾ ਇਹ ਲਹਿਰ ਇਤਿਹਾਸ ਵਿੱਚ ਸਭ ਤੋਂ ਵਿਲੱਖਣ ਲੋਕਤੰਤਰੀ ਮੌਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕ ਪਿਛਲੇ ਦੋ ਮਹੀਨਿਆਂ ਤੋਂ ਸਾਜ਼ਿਸ਼ਾਂ ਦੀ ਪ੍ਰਵਾਹ ਕੀਤੇ ਬਗੈਰ ਸ਼ਾਂਤੀਪੂਰਨ ਤਰੀਕੇ ਨਾਲ ਡਟੇ ਹੋਏ ਹਨ। ਇਸ ਲਹਿਰ ਵਿੱਚ ਹਰ ਕੋਈ ਸ਼ਾਮਲ ਹੋ ਰਿਹਾ ਹੈ ਤੇ ਪੰਜਾਬੀਆਂ ਸਿਰ ਇਸ ਦਾ ਸਿਹਰਾ ਬੱਝਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਟਰੈਕਟਰ ਮਾਰਚ ਦੌਰਾਨ ਅਮਨ ਦੇ ਪਹਿਰੇਦਾਰ ਬਣ ਕੇ ਕੰਮ ਕਰਨ।