ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਦਿੱਲੀ ਦੀ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦੇ ਸਾਬਕਾ ਸੀਐੱਮਡੀ ਸੁਨੀਲ ਗੋਧਵਾਨੀ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਅੱਜ 7 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਈਡੀ ਵੱਲੋਂ ਕੀਤੀ ਜਾ ਰਹੀ ਹਿਰਾਸਤੀ ਪੁੱਛ-ਪੜਤਾਲ ਦੀ ਮਿਆਦ ਪੁੱਗਣ ਮਗਰੋਂ ਅੱਜ ਵਿਸ਼ੇਸ਼ ਜੱਜ ਸੰਦੀਪ ਯਾਦਵ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਈਡੀ ਨੇ ਹਾਲਾਂਕਿ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਸੀ, ਜੋ ਅਦਾਲਤ ਨੇ ਰੱਦ ਕਰ ਦਿੱਤਾ।