ਬੰਗਲਾਦੇਸ਼ ਕੋਟਾ ਮਾਮਲਾ: ਮੌਤਾਂ ਦੀ ਗਿਣਤੀ 105 ਤੱਕ ਪੁੱਜੀ
ਢਾਕਾ,(ਇੰਡੋ ਕਨੇਡੀਅਨ ਟਾਇਮਜ਼)- ਬੰਗਲਾਦੇਸ਼ ’ਚ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਪ੍ਰਣਾਲੀ ’ਚ ਸੁਧਾਰ ਦੀ ਮੰਗ ਲਈ ਜਾਰੀ ਪ੍ਰਦਰਸ਼ਨਾਂ ਖ਼ਿਲਾਫ਼ ਪੁਲੀਸ ਕਾਰਵਾਈ ’ਚ ਹੁਣ ਤੱਕ 105 ਵਿਅਕਤੀ ਮਾਰੇ ਜਾ ਚੁੱਕੇ ਹਨ। ਖ਼ਬਰ ਏਜੰਸੀ ਨੇ ਇਹ ਜਾਣਕਾਰੀ ਹਸਪਤਾਲਾਂ ਦੇ ਹਵਾਲੇ ਨਾਲ ਦਿੱਤੀ। ਅੱਜ ਪੁਲੀਸ ਤੇ ਸੁਰੱਖਿਆ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਹਿੰਸਕ ਪ੍ਰਦਰਸ਼ਨਾਂ ਦੌਰਾਨ ਰਾਜਧਾਨੀ ਢਾਕਾ ਸਣੇ ਹੋਰ ਥਾਈਂ ਇੰਟਰਨੈੱਟ ਤੇ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਰਾਜਧਾਨੀ ’ਚ ਪੁਲੀਸ ਤੇ ਨੀਮ ਫੌਜੀ ਬਲ ਤਾਇਨਾਤ ਕੀਤੇ ਹਨ। ਢਾਕਾ ਤੇ ਕੁਝ ਥਾਵਾਂ ’ਤੇ ਰੋਸ ਮੁਜ਼ਾਹਰੇ ਕੁਝ ਹਫ਼ਤੇ ਪਹਿਲਾਂ ਸ਼ੁਰੂ ਹੋਏ ਸਨ ਤੇ ਪ੍ਰ੍ਰਧਾਨ ਮੰਤਰੀ ਸ਼ੇਖ ਹਸੀਨਾ ਲਈ ਚੁਣੌਤੀ ਬਣੇ ਹੋਏ ਹਨ। ਢਾਕਾ ਤੇ ਹੋਰ ਸ਼ਹਿਰਾਂ ’ਚ ਯੂਨੀਵਰਸਿਟੀਆਂ ਦੇ ਵਿਦਿਆਰਥੀ 1971 ’ਚ ਪਾਕਿਸਤਾਨ ਤੋਂ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਨਾਇਕਾਂ ਦੇ ਰਿਸ਼ਤੇਦਾਰਾਂ ਲਈ ਸਰਕਾਰੀ ਸੈਕਟਰ ਦੀਆਂ ਕੁਝ ਨੌਕਰੀਆਂ ਰਾਖਵੀਆਂ ਕਰਨ ਵਾਲੀ ਪ੍ਰਣਾਲੀ ਖ਼ਿਲਾਫ ਕਈ ਦਿਨਾਂ ਤੋਂ ਰੈਲੀਆਂ ਕਰ ਰਹੇ ਹਨ। ਵਿਦਿਆਰਥੀ ਚਾਹੁੰਦੇ ਹਨ ਇਸ ਨੂੰ ਯੋਗਤਾ ਅਧਾਰਿਤ ਪ੍ਰਣਾਲੀ ’ਚ ਬਦਲਿਆ ਜਾਵੇ। ਪ੍ਰਦਰਸ਼ਨ ਦੌਰਾਨ ਅੱਜ ਸੁਰੱਖਿਆ ਬਲਾਂ ਤੇ ਪੁਲੀਸ ਵਿਚਾਲੇ ਝੜਪਾਂ ਹੋਈਆਂ। ਸਮੋਏ ਟੀਵੀ ਦੀ ਖ਼ਬਰ ’ਚ ਕਿਹਾ ਕਿ ਅੱਜ ਝੜਪਾਂ ਦੌਰਾਨ ਚਾਰ ਵਿਅਕਤੀ ਮਾਰੇ ਗਏ। ਹਾਲਾਂਕਿ ਅਧਿਕਾਰੀਆਂ ਨੇ ਹਾਲੇ ਇਸ ਅੰਕੜੇ ਦੀ ਪੁਸ਼ਟੀ ਨਹੀਂ ਕੀਤੀ। ਸਰਕਾਰ ਨੇ ਕੈਂਪਸ ਬੰਦ ਕਰਨ ਅਤੇ ਵਿਰੋਧ ਪ੍ਰਦਰਸ਼ਨ ਰੋਕਣ ਲਈ ਰਾਜਧਾਨੀ ’ਚ ਪੁਲੀਸ ਤੇ ਨੀਮ ਫੌਜੀ ਬਲ ਤਾਇਨਾਤ ਕੀਤੇ ਹਨ। ਢਾਕਾ ਪੁਲੀਸ ਨੇ ਅੱਜ ਦੱਸਿਆ ਕਿ ਉਹ ਰਾਜਧਾਨੀ ’ਚ ਸਾਰੇ ਇਕੱਠਾਂ ਤੇ ਮੁਜ਼ਾਹਰਿਆਂ ’ਤੇ ਪਾਬੰਦੀ ਲਾ ਰਹੇ ਹਨ। ਅੱਜ ਬਾਰਡਰ ਗਾਰਡ ਅਧਿਕਾਰੀਆਂ ਨੇ ਸਰਕਾਰੀ ਬੰਗਲਾਦੇਸ਼ ਟੈਲੀਵਿਜ਼ਨ ਦੇ ਦਫ਼ਤਰ ਸਾਹਮਣੇ ਇਕੱਠੇ ਹੋਏ 1,000 ਤੋਂ ਵੱਧ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)
.jpg)