ਕਰੋਨਾ ਮਾਮਲਾ: ਮੁਸਲਿਮ ਭਾਈਚਾਰੇ ਤੋਂ ਮੁਆਫ਼ੀ ਮੰਗੇਗੀ ਸ੍ਰੀਲੰਕਾ ਸਰਕਾਰ
.jpg)
ਕੋਲੰਬੋ,(ਇੰਡੋਂ ਕਨੇਡੀਅਨ ਟਾਇਮਜ਼)- ਸ੍ਰੀਲੰਕਾ ਸਰਕਾਰ ਨੇ ਅੱਜ ਕਿਹਾ ਕਿ ਉਹ ਮੁਲਕ ’ਚ ਕਰੋਨਾ ਮਹਾਮਾਰੀ ਦੌਰਾਨ ਵਿਵਾਦਤ ਸਸਕਾਰ ਨੀਤੀ ਅਪਣਾਉਣ ਬਦਲੇ ਮੁਸਲਿਮ ਘੱਟਗਿਣਤੀ ਭਾਈਚਾਰੇ ਤੋਂ ਰਸਮੀ ਮੁਆਫ਼ੀ ਮੰਗੇਗੀ। ਕੈਬਨਿਟ ਵੱਲੋਂ ਜਾਰੀ ਇੱਕ ਨੋਟ ਮੁਤਾਬਕ ਸ੍ਰੀਲੰਕਾ ਸਰਕਾਰ ਵੱਲੋਂ ਸੋਮਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਮਾਰਚ 2020 ’ਚ ਮੁਸਲਿਮ ਭਾਈਚਾਰੇ ਨੂੰ ਹੁਕਮ ਮੰਨਣ ਲਈ ਮਜਬੂਰ ਕਰਨ ਦੇ ਮਾਮਲੇ ’ਚ ਮੁਆਫ਼ੀ ਮੰਗਣ ਲਈ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਨੇ ਮੁੜ ਅਜਿਹੇ ਵਿਵਾਦਤ ਕਦਮ ਚੁੱਕੇ ਜਾਣ ਤੋਂ ਰੋਕਣ ਲਈ ਇੱਕ ਕਾਨੂੰਨ ਲਿਆਉਣ ਦਾ ਫ਼ੈਸਲਾ ਵੀ ਕੀਤਾ ਹੈ। ਦੱਸਣਯੋਗ ਹੈ ਕਿ ਸਾਲ 2020 ’ਚ ਕਰੋਨਾ ਕਾਰਨ ਮਰੇ ਲੋਕਾਂ ਦਾ ਲਾਜ਼ਮੀ ਤੌਰ ’ਤੇ ਸਸਕਾਰ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਮੁਸਲਮਾਨਾਂ ਸਣੇ ਹੋਰ ਘੱਟਗਿਣਤੀ ਭਾਈਚਾਰਿਆਂ ਨੇ ਆਪਣੇ ਧਾਰਮਿਕ ਅਧਿਕਾਰਾਂ ਦਾ ਹਵਾਲਾ ਦਿੰਦਿਆਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।