‘ਪੋਰਨ ਸਟਾਰ’ ਨੂੰ ਗੁਪਤ ਢੰਗ ਨਾਲ ਪੈਸਾ ਦੇਣ ਦੇ ਮਾਮਲੇ ’ਚ ਟਰੰਪ ਦੋਸ਼ੀ ਕਰਾਰ

‘ਪੋਰਨ ਸਟਾਰ’ ਨੂੰ ਗੁਪਤ ਢੰਗ ਨਾਲ ਪੈਸਾ ਦੇਣ ਦੇ ਮਾਮਲੇ ’ਚ ਟਰੰਪ ਦੋਸ਼ੀ ਕਰਾਰ

ਨਿਊ ਯਾਰਕ/ਵਾਸ਼ਿੰਗਟਨ-(ਇੰਡੋ ਕਨੇਡੀਅਨ ਟਾਇਮਜ਼)-ਡੋਨਲਡ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੈਨੀਅਲਸ ਨੂੰ ਗੁਪਤ ਤਰੀਕੇ ਨਾਲ ਪੈਸੇ ਦੇਣ ਦੇ ਮਾਮਲੇ ਵਿਚ ਰਿਕਾਰਡ ’ਚ ਹੇਰਾਫੇਰੀ ਕਰਨ ਦੇ 34 ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ। ਟਰੰਪ ਕਿਸੇ ਗੰਭੀਰ ਅਪਰਾਧ ਲਈ ਦੋਸ਼ੀ ਕਰਾਰ ਦਿੱਤੇ ਜਾਣ ਵਾਲੇ ਅਮਰੀਕਾ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਚੋਣ ਮੁਹਿੰਮ ਟੀਮ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ, ਜਦੋਂ ਕਿ ਟਰੰਪ ਨੇ ਕਿਹਾ ਕਿ ਇਹ ਫੈਸਲਾ ਗਲਤ ਸਿਆਸੀ ਪ੍ਰਣਾਲੀ ਦਾ ਨਤੀਜਾ ਹੈ। ਟਰੰਪ ਨੂੰ ਸਜ਼ਾ ਸੁਣਾਉਣ ਦੀ ਤਰੀਕ 11 ਜੁਲਾਈ ਨਿਰਧਾਰਿਤ ਕੀਤੀ ਗਈ ਹੈ।

sant sagar