ਇਮਰਾਨ ਖ਼ਾਨ ਨੇ ਪਾਕਿ ਸੁਪਰੀਮ ਕੋਰਟ ਨੂੰ ਦਿੱਤੀ ਕੇਜਰੀਵਾਲ ਦੀ ਮਿਸਾਲ

ਇਮਰਾਨ ਖ਼ਾਨ ਨੇ ਪਾਕਿ ਸੁਪਰੀਮ ਕੋਰਟ ਨੂੰ ਦਿੱਤੀ ਕੇਜਰੀਵਾਲ ਦੀ ਮਿਸਾਲ

ਇਸਲਾਮਾਬਾਦ (ਇੰਡੋ ਕਨੇਡੀਅਨ ਟਾਇਮਜ਼) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੇਸ਼ ਦੇ ਸੁਪਰੀਮ ਕੋਰਟ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ ਹੈ। ਕੌਮੀ ਜਵਾਬਦੇਹੀ ਆਰਡੀਨੈਂਸ ਵਿੱਚ ਸੋਧਾਂ ਸਬੰਧੀ ਇਕ ਮਾਮਲੇ ’ਚ ਪਾਕਿਸਤਾਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਇਕ ਪੰਜ ਮੈਂਬਰੀ ਬੈਂਚ ਸਾਹਮਣੇ ਪੇਸ਼ ਹੋਣ ਮੌਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਚੇਅਰਮੈਨ ਨੇ ਅਪਰੈਲ 2022 ’ਚ ਉਨ੍ਹਾਂ ਦੇ ਸੱਤਾ ਤੋਂ ਬਾਹਰ ਹੋਣ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨਾਲ ਹੋਏ ਕਥਿਤ ਜ਼ੁਲਮਾਂ ਬਾਰੇ ਅਦਾਲਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੂੰ ਭਾਰਤ ਦੀਆਂ ਆਮ ਚੋਣਾਂ ਤੋਂ ਪਹਿਲਾਂ ਉੱਥੋਂ ਦੀ ਸਿਖਰਲੀ ਅਦਾਲਤ ਵੱਲੋਂ ਪ੍ਰਚਾਰ ਲਈ ਜ਼ਮਾਨਤ ਦੇ ਦਿੱਤੀ ਗਈ ਪਰ ਪਾਕਿਸਤਾਨ ਵਿੱਚ ਅਣ-ਐਲਾਨੇ ਮਾਰਸ਼ਲ ਕਾਨੂੰਨ ਤਹਿਤ ਉਨ੍ਹਾਂ ਨੂੰ ਜ਼ੁਲਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

sant sagar