ਆਈਪੀਐੱਲ: ਹੈਦਰਾਬਾਦ ਫਾਈਨਲ ’ਚ

ਆਈਪੀਐੱਲ: ਹੈਦਰਾਬਾਦ ਫਾਈਨਲ ’ਚ

(ਇੰਡੋ ਕਨੇਡੀਅਨ ਟਾਇਮਜ਼)-ਚੇਨੱਈ ਵਿੱਚ ਸ਼ੁੱਕਰਵਾਰ ਨੂੰ ਆਈਪੀਐੱਲ ਮੈਚ ਦੌਰਾਨ ਰਾਜਸਥਾਨ ਰੌਇਲਜ਼ ਦੇ ਬੱਲੇਬਾਜ਼ ਦੀ ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ। ਹੈਦਰਾਬਾਦ ਇਹ ਮੈਚ 36 ਦੌੜਾਂ ਨਾਲ ਜਿੱਤ ਕੇ ਫਾਈਨਲ ਵਿੱਚ ਪਹੁੰਚ ਗਿਆ ਹੈ ਜਿੱਥੇ ਐਤਵਾਰ ਨੂੰ ਉਸ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ ਨੌਂ ਵਿਕਟਾਂ ’ਤੇ 175 ਦੌੜਾਂ ਬਣਾਈਆਂ ਸਨ। ਟੀਚੇ ਦਾ ਪਿੱਛਾ ਕਰਦਿਆਂ ਰਾਜਸਥਾਨ ਦੀ ਟੀਮ ਸੱਤ ਵਿਕਟਾਂ ’ਤੇ 139 ਦੌੜਾਂ ਹੀ ਬਣਾ ਸਕੀ।

sant sagar