ਤੋਸ਼ਾਖਾਨਾ ਮਾਮਲਾ: ਬੁਸ਼ਰਾ ਬੀਬੀ ਜੇਲ੍ਹ ’ਚੋਂ ਰਿਹਾਅ

ਤੋਸ਼ਾਖਾਨਾ ਮਾਮਲਾ: ਬੁਸ਼ਰਾ ਬੀਬੀ ਜੇਲ੍ਹ ’ਚੋਂ ਰਿਹਾਅ

ਇਸਲਾਮਾਬਾਦ (ਇੰਡੋ ਕਨੇਡੀਅਨ ਟਾਇਮਜ਼)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਕਰੀਬ ਨੌਂ ਮਹੀਨਿਆਂ ਮਗਰੋਂ ਅੱਜ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸਲਾਮਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਨੇ ਬੀਤੇ ਦਿਨ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਮਨਜ਼ੂੁਰ ਕਰਦਿਆਂ, 10 ਲੱਖ ਰੁਪਏ ਦਾ ਮੁਚੱਲਕਾ ਭਰਨ ਦਾ ਹੁਕਮ ਸੁਣਾਇਆ ਸੀ। ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਨੇ ਇੱਕ ਵਟ੍ਹਸਐਪ ਸੰਦੇਸ਼ ਵਿੱਚ ਬੁਸ਼ਰਾ ਬੀਬੀ ਦੀ ਰਿਹਾਈ ਦੀ ਪੁਸ਼ਟੀ ਕੀਤੀ ਹੈ। ਇਸ ਵਿੱਚ ਕਿਹਾ ਗਿਆ, ‘‘ਸਾਬਕਾ ਪਹਿਲੀ ਮਹਿਲਾ ਬੁਸ਼ਰਾ ਬੀਬੀ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।’’ ਬੁਸ਼ਰਾ ਬੀਬੀ ਨੂੰ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਜੋੜੇ ਨੂੰ ਦੋਸ਼ੀ ਠਹਿਰਾਏ ਜਾਣ ਅਤੇ 14 ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਬੁਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਸੀ। 

sant sagar