ਕੰਗਨਾ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ

ਕੰਗਨਾ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ

ਸ਼ਿਮਲਾ-(ਇੰਡੋ ਕਨੇਡੀਅਨ ਟਾਇਮਜ਼)-ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਵਿੱਚ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਕਥਿਤ ਤੌਰ ’ਤੇ ਰੁਕਾਵਟ ਪਾਉਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਸ਼ਿਕਾਇਤ ’ਤੇ ਕਾਜ਼ਾ ਪੁਲੀਸ ਸਟੇਸ਼ਨ ’ਚ ਧਾਰਾ 341 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਹੈ। ਨਾਲ ਹੀ ਇਸ ਘਟਨਾ ਦੇ ਸਬੰਧ ਵਿੱਚ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਰਿਟਰਨਿੰਗ ਅਫ਼ਸਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਬੀਜੇਪੀ ਨੇ ਦੋਸ਼ ਲਾਇਆ ਕਿ ਸੋਮਵਾਰ ਨੂੰ ਕਾਜ਼ਾ ਵਿੱਚ ਰਣੌਤ ਦੀ ਰੈਲੀ ਵਿੱਚ ਵਿਘਨ ਪਾਇਆ ਗਿਆ ਅਤੇ ਕਾਂਗਰਸੀ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ। ਭਾਜਪਾ ਨੇ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਕੇ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਸੀ। ਪਾਰਟੀ ਨੇ ਦਾਅਵਾ ਕੀਤਾ ਕਿ ਇਸ ਦੌਰਾਨ ਉਸ ਦਾ ਇੱਕ ਵਰਕਰ ਜ਼ਖ਼ਮੀ ਹੋ ਗਿਆ ਸੀ।v

sant sagar