ਬਰਤਾਨੀਆ: ਗੁਰਦੁਆਰੇ ਵਿੱਚ ਹਮਲੇ ਦੇ ਦੋਸ਼ ਹੇਠ ਨਾਬਾਲਗ ਕਾਬੂ

ਬਰਤਾਨੀਆ: ਗੁਰਦੁਆਰੇ ਵਿੱਚ ਹਮਲੇ ਦੇ ਦੋਸ਼ ਹੇਠ ਨਾਬਾਲਗ ਕਾਬੂ

ਲੰਡਨ,(ਇੰਡੋਂ ਕਨੇਡੀਅਨ ਟਾਇਮਜ਼)- ਦੱਖਣ-ਪੂਰਬੀ ਇੰਗਲੈਂਡ ਦੇ ਕੈਂਟ ਵਿਚਲੇ ਇਕ ਗੁਰਦੁਆਰੇ ਵਿੱਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ 17 ਸਾਲਾ ਲੜਕੇ ਨੂੰ ਹਿਰਾਸਤ ’ਚ ਲਿਆ ਹੈ। ਇਸ ਘਟਨਾ ’ਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। ਕੈਂਟ ਪੁਲੀਸ ਨੇ ਕਿਹਾ ਕਿ ਇੱਕ ਵਿਅਕਤੀ ਵੱਲੋਂ ਗੁਰਦੁਆਰੇ ਵਿੱਚ ਹਮਲਾ ਕਰਨ ਦੇ ਮਾਮਲੇ ਵਿੱਚ ਜਾਂਚ ਕਰਨ ਲਈ ਉਨ੍ਹਾਂ ਨੂੰ ਗੁਰੂ ਨਾਨਕ ਦਰਬਾਰ ਗੁਰਦੁਆਰੇ ਵਿੱਚ ਬੁਲਾਇਆ ਗਿਆ ਸੀ। ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਘਟਨਾ ਸਮੇਂ ਦਰਬਾਰ ਹਾਲ ਵਿੱਚ ‘ਗੁਰੂ ਗ੍ਰੰਥ ਸਾਹਿਬ’ ਸੁਸ਼ੋਭਿਤ ਨਹੀਂ ਸਨ। ਕੈਂਟ ਪੁਲੀਸ ਨੇ ਕਿਹਾ, ‘‘ਇਹ ਦੱਸਿਆ ਗਿਆ ਹੈ ਕਿ ਇੱਕ ਵਿਅਕਤੀ ਨੇ ਗੁਰਦੁਆਰੇ ਵਿੱਚ ਦਾਖਲ ਹੋ ਕੇ ਉਥੇ ਮੌਜੂਦ ਲੋਕਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ।’’ ਪੁਲੀਸ ਨੇ ਕਤਲ ਦੀ ਕੋਸ਼ਿਸ਼ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੇਸ਼ ਹੇਠ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਮੌਕੇ ਤੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਸੰਗਤ ’ਤੇ ਕੀਤੇ ਗਏ ਹਮਲੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ad