ਬੰਗਲਾਦੇਸ਼ ’ਚ ਹਿੰਦੂਆਂ ’ਤੇ ਹਮਲਿਆਂ ਤੋਂ ਯੂਕੇ ਸੰਸਦ ਮੈਂਬਰ ਫ਼ਿਕਰਮੰਦ

ਬੰਗਲਾਦੇਸ਼ ’ਚ ਹਿੰਦੂਆਂ ’ਤੇ ਹਮਲਿਆਂ ਤੋਂ ਯੂਕੇ ਸੰਸਦ ਮੈਂਬਰ ਫ਼ਿਕਰਮੰਦ

ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਬਰਤਾਨਵੀ ਸਰਕਾਰ ਵੱਲੋਂ ਬੰਗਲਾਦੇਸ਼ ਵਿਚ ਹਾਲਾਤ ਉੱਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕਈ ਬਰਤਾਨਵੀ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ਵਿਚ ਘੱਟਗਿਣਤੀ ਹਿੰਦੂ ਭਾਈਚਾਰੇ ਉੱਤੇ ਹਾਲ ਹੀ ਵਿਚ ਹੋਏ ਹਮਲਿਆਂ ਤੇ ਧਾਰਮਿਕ ਆਗੂਆਂ ਦੀ ਗ੍ਰਿਫ਼ਤਾਰੀ ਬਾਰੇ ਫ਼ਿਕਰ ਜਤਾਇਆ ਹੈ। ਲੇਬਰ ਐੱਮਪੀ ਬੈਰੀ ਗਾਰਡੀਨਰ ਵੱਲੋਂ ਹਾਊਸ ਆਫ ਕਾਮਨਜ਼ ਵਿਚ ਪੁੱਛੇ ਇਕ ਜ਼ਰੂਰੀ ਸਵਾਲ ਦੌਰਾਨ ਵਿਦੇਸ਼ ਮੰਤਰਾਲੇ ਦਫ਼ਤਰ ਵਿਚ ਹਿੰਦ-ਪ੍ਰਸ਼ਾਂਤ ਬਾਰੇ ਇੰਚਾਰਜ ਕੈਥਰੀਨ ਵੈਸਟ ਨੇ ਕਿਹਾ ਕਿ ਪਿਛਲੇ ਮਹੀਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਹਰ ਹਮਾਇਤ ਦਿੱਤੀ ਜਾ ਰਹੀ ਹੈ। ਵੈਸਟ ਨੇ ਆਖਿਆ ਕਿ ਯੂਕੇ ਉਨ੍ਹਾਂ ਕੁਝ ਪਹਿਲੇ ਮੁਲਕਾਂ ਵਿਚੋਂ ਇਕ ਹੈ ਜਿਸ ਦੇ ਮੰਤਰੀਆਂ ਨੇ ਢਾਕਾ ਪਹੁੰਚ ਕੇ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਨਾਲ ਘੱਟਗਿਣਤੀਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। 

ad