ਮਹਾਰਾਸ਼ਟਰ: ਕੈਮੀਕਲ ਫੈਕਟਰੀ ’ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਮਾਲਕਾਂ ਖ਼ਿਲਾਫ਼ ਕੇਸ ਦਰਜ

ਮਹਾਰਾਸ਼ਟਰ: ਕੈਮੀਕਲ ਫੈਕਟਰੀ ’ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਮਾਲਕਾਂ ਖ਼ਿਲਾਫ਼ ਕੇਸ ਦਰਜ

ਠਾਣੇ, (ਇੰਡੋ ਕਨੇਡੀਅਨ ਟਾਇਮਜ਼)-ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਧਮਾਕਾ ਹੋਣ ਦੇ ਮਾਮਲੇ ਵਿਚ ਹਾਦਸੇ ਵਾਲੀ ਥਾਂ ਤੋਂ ਇਕ ਹੋਰ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਹਾਦਸੇ ’ਚ 64 ਵਿਅਕਤੀ ਜ਼ਖ਼ਮੀ ਹੋਏ ਹਨ। ਪੁਲੀਸ ਨੇ ਡੋਂਬੀਵਲੀ ਐੱਮਆਈਡੀਸੀ ਦੇ ਫੇਜ਼ 2 ਵਿੱਚ ਸਥਿਤ ਅਮੂਦਾਨ ਕੈਮੀਕਲਜ਼ ਦੇ ਮਾਲਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਫੈਕਟਰੀ ਦੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਤੇ ਹੋਰ ਲਾਸ਼ਾਂ ਮਿਲਣ ਦਾ ਖ਼ਦਸ਼ਾ ਹੈ।

sant sagar