ਚੋਣ ਨਤੀਜਿਆਂ ਤੋਂ ਪਹਿਲਾਂ ਨਿਤੀਸ਼ ਕੁਮਾਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੋਣ ਨਤੀਜਿਆਂ ਤੋਂ ਪਹਿਲਾਂ ਨਿਤੀਸ਼ ਕੁਮਾਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ:-(ਇੰਡੋ ਕਨੇਡੀਅਨ ਟਾਇਮਜ਼)-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕੌਮੀ ਰਾਜਧਾਨੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਹ ਮੁਲਾਕਾਤ ਭਲਕੇ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਹਿਮ ਮੰਨੀ ਜਾ ਰਹੀ ਹੈ। ਨਿਤੀਸ਼ ਕੁਮਾਰ ਦੀ ਜਨਤਾ ਦਲ ਯੂਨਾਈਟਿਡ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਬਿਹਾਰ ਵਿੱਚ ਲੋਕ ਸਭਾ ਦੀਆਂ 40 ਸੀਟਾਂ ਹਨ ਜਿੱਥੇ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ। ਦੱਸਣਾ ਬਣਦਾ ਹੈ ਕਿ ਨਿਤੀਸ਼ ਅਗਸਤ 2022 ਵਿੱਚ ਇਸ ਗਠਜੋੜ ਤੋਂ ਕਿਨਾਰਾ ਕਰ ਕੇ ਰਾਸ਼ਟਰੀ ਜਨਤਾ ਦਲ ਦੀ ਅਗਵਾਈ ਵਾਲੇ ‘ਮਹਾਗੱਠਜੋੜ’ ਵਿੱਚ ਸ਼ਾਮਲ ਹੋ ਗਏ ਸਨ ਪਰ ਇਸ ਸਾਲ ਦੇ ਸ਼ੁਰੂ ਵਿਚ ਨਿਤੀਸ਼ ਕੁਮਾਰ ਨੇ ਐਨਡੀਏ ਵਿੱਚ ਵਾਪਸੀ ਕੀਤੀ ਤੇ ਭਾਜਪਾ ਦੇ ਸਮਰਥਨ ਨਾਲ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

sant sagar