ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼) - ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਜੀ-7 ਸਿਖਰ ਵਾਰਤਾ ਤੋਂ ਇਕਪਾਸੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ, ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨਾਲ ਵੀ ਬੈਠਕਾਂ ਕੀਤੀਆਂ।ੳ

ad