ਭੂਟਾਨ ਦੇ ਮਹਾਰਾਜਾ ਦਾ ਦੋ ਦਿਨਾ ਭਾਰਤ ਦੌਰਾ ਅੱਜ ਤੋਂ

ਨਵੀਂ ਦਿੱਲੀ(ਇੰਡੋ ਕਨੇਡੀਅਨ ਟਾਇਮਜ਼)- ਭੂਟਾਨ ਦੇ ਮਹਾਰਾਜਾ ਜਿਗਮੇ ਖੇਸਰ ਨਾਮਗਿਆਲ ਵਾਂਗਚੁਕ ਵੀਰਵਾਰ ਨੂੰ ਭਾਰਤ ਦੇ ਦੋ ਦਿਨਾ ਦੌਰੇ ’ਤੇ ਆਉਣਗੇ। ਇਸ ਦੌਰੇ ਦਾ ਉਦੇਸ਼ ਦੋਵੇਂ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਮਜ਼ਬੂਤ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭੂਟਾਨ ਦੇ ਮਹਾਰਾਜਾ ਦੇ ਨਾਲ ਉਨ੍ਹਾਂ ਦੀ ਪਤਨੀ ਜੈਟਸਨ ਪੇਮਾ ਵਾਂਗਚੁਕ ਅਤੇ ਭੂਟਾਨ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਇਸ ਦੌਰੇ ’ਤੇ ਆਉਣਗੇ। ਮੰਤਰਾਲੇ ਨੇ ਕਿਹਾ, ‘‘ਯਾਤਰਾ ਦੌਰਾਨ, ਭੂਟਾਨ ਦੇ ਰਾਜਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਜਾਵੇਗੀ।’’ 

sant sagar