ਸੁਪਰੀਮ ਕੋਰਟ ਵੱਲੋਂ ਟਰੰਪ ਖ਼ਿਲਾਫ਼ ਫੌਜਦਾਰੀ ਕੇਸ ਨਾ ਚਲਾਉਣ ਦਾ ਫੈਸਲਾ

ਚੋਣਾਂ ਤੋਂ ਪਹਿਲਾਂ ਵੱਡੀ ਰਾਹਤ ਮਿਲੀ; ਇਹ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ: ਟਰੰਪ
ਨਿਊਯਾਰਕ,(ਇੰਡੋਂ ਕਨੇਡੀਅਨ ਟਾਇਮਜ਼)- ਅਮਰੀਕਾ ਦੀ ਸੁਪਰੀਮ ਕੋਰਟ ਨੇ ਅੱਜ ਟਰੰਪ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਟਰੰਪ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ’ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ’ਤੇ ਅਮਰੀਕਾ ਦੇ ਰਾਸ਼ਟਰਪਤੀ ਹੁੰਦਿਆਂ ਨਵੰਬਰ 2020 ਦੀਆਂ ਚੋਣਾਂ ਦੇ ਨਤੀਜਿਆਂ ਨੂੰ ਉਲਟਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ। ਟਰੰਪ ਨੇ ਇਸ ਖਿਲਾਫ ਅਟਲਾਂਟਾ ਦੀ ਹੇਠਲੀ ਅਦਾਲਤ ’ਚ ਕੇਸ ਦਾਇਰ ਕਰਦਿਆਂ ਅਪੀਲ ਕੀਤੀ ਸੀ ਕਿ ਸਾਬਕਾ ਰਾਸ਼ਟਰਪਤੀ ਹੋਣ ਦੇ ਨਾਤੇ ਉਨ੍ਹਾਂ ਖਿਲਾਫ ਫੌਜਦਾਰੀ ਮਾਮਲਾ ਨਹੀਂ ਚਲਾਇਆ ਜਾਣਾ ਚਾਹੀਦਾ ਪਰ ਹੇਠਲੀ ਅਦਾਲਤ ਨੇ ਇਹ ਅਪੀਲ ਰੱਦ ਕਰ ਦਿੱਤੀ ਸੀ। ਹਾਲਾਂਕਿ ਹੁਣ ਸੁਪਰੀਮ ਕੋਰਟ ਨੇ ਅਟਲਾਂਟਾ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਹੈ।