ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਮੌਕੇ ਕੀਰਤਨ ਦਰਬਾਰ 14 ਅਪ੍ਰੈਲ ਨੂੰ

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਮੌਕੇ ਕੀਰਤਨ ਦਰਬਾਰ 14 ਅਪ੍ਰੈਲ ਨੂੰ


ਮੋਰਿੰਡਾ, : ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇਸਭ ਕਿਛ ਤੇਰਾ ਵੈਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲਮਿਤੀ 14 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਨੇ ਇਹ ਕੀਰਤਨ ਦਰਬਾਰ ਸ਼ਾਮ 5 ਵਜੇ ਤੋਂ 9 ਵਜੇ ਤੱਕ ਹੋਵੇਗਾ, ਜਿਸ ਵਿੱਚ ਭਾਈ ਗੁਰਵਿੰਦਰ ਸਿੰਘ ਬਿੰਜਲ ਲੁਧਿਆਣੇ ਵਾਲੇ, ਭਾਈ ਇੰਦਰਜੀਤ ਸਿੰਘ ਸਾਗਰ ਜੰਮੂ ਵਾਲੇ, ਭਾਈ ਬਲਵਿੰਦਰ ਸਿੰਘ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਾਲੇ ਅਤੇ ਸ੍ਰੀ ਸੁਖਮਨੀ ਸਾਹਿਬ ਵਾਲੀਆਂ ਬੀਬੀਆਂ ਦੇ ਜਥੇ ਵਲੋਂ ਕਥਾ-ਕੀਰਤਨ ਕੀਤਾ ਜਾਵੇਗਾ।

ad