ਬੇਮੌਸਮੀ ਬਰਸਾਤ ਕਾਰਨ ਖ਼ਰਾਬ ਫਸਲਾਂ ਲਈ ਗਿਰਦਾਵਰੀ ਉਪਰੰਤ ਬਿਨਾਂ ਸ਼ਰਤ ਮੁਆਵਜੇ ਦੀ ਮੰਗ

ਬੇਮੌਸਮੀ ਬਰਸਾਤ ਕਾਰਨ ਖ਼ਰਾਬ ਫਸਲਾਂ ਲਈ ਗਿਰਦਾਵਰੀ ਉਪਰੰਤ ਬਿਨਾਂ ਸ਼ਰਤ ਮੁਆਵਜੇ ਦੀ ਮੰਗ

ਪਾਤੜਾਂ, : ਪਿਛਲੇ ਦਿਨੀਂ ਸੂਬੇ ਵਿੱਚ ਪਏ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਵਿੱਚ ਵਫ਼ਦ ਨੇ ਐਸ ਡੀ ਐਮ ਪਾਤੜਾਂ ਨਵਦੀਪ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵਫਦ ਨੇ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਬਿਨਾਂ ਸ਼ਰਤ ਦੇਣ ਲਈ ਸਪੈਸ਼ਲ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਐੱਸਡੀਐੱਮ ਨੇ ਜੱਥੇਬੰਦੀ ਦੇ ਆਗੂਆਂ ਨੂੰ ਮੰਗ-ਪੱਤਰ ਵਿਚ ਅਧਿਕਾਰੀਆਂ ਨੂੰ ਭੇਜੇ ਜਾਣ ਦਾ ਭਰੋਸਾ ਦਿੱਤਾ।ਵਫ਼ਦ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਫ਼ਸਲ ਪੱਕ ਕੇ ਤਿਆਰ ਹਨ ਉਸ ਸਮੇਂ ਹੋਈ ਬੇਮੌਸਮੀ ਬਰਸਾਤ ਨੇ ਕਣਕ ਸਰੋਂ ਸਬਜ਼ੀਆਂ ਅਤੇ ਪਸ਼ੂਆਂ ਦੇ ਹਰੇ ਚਾਰੇ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਲਾਕੇ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਾਲੇ ਤੱਕ ਕੋਈ ਕਦਮ ਨਹੀਂ ਚੁੱਕੇ ਗਏ। ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਨਾਲ-ਨਾਲ ਪਿਛਲੇ ਸਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਐਲਾਨੀ ਗਈ ਸਤਾਰਾਂ ਹਜ਼ਾਰ ਰੁਪਏ ਦੀ ਰਾਸ਼ੀ ਨਾਲ ਬਿਨਾਂ ਸ਼ਰਤ ਜਾਰੀ ਕੀਤਾ ਜਾਵੇ

sant sagar