ਬੇਅਦਬੀਆਂ ਨੂੰ ਰੋਕਣ ਲਈ ਸਿੱਖ ਸੰਸਥਾਵਾਂ ਠੋਸ ਕਦਮ ਉਠਾਉਣ-ਡੱਲੇਵਾਲ

ਬੇਅਦਬੀਆਂ ਨੂੰ ਰੋਕਣ ਲਈ ਸਿੱਖ ਸੰਸਥਾਵਾਂ ਠੋਸ ਕਦਮ ਉਠਾਉਣ-ਡੱਲੇਵਾਲ

ਬੇਅਦਬੀਆਂ ਨੂੰ ਰੋਕਣ ਲਈ ਸਿੱਖ ਸੰਸਥਾਵਾਂ ਠੋਸ ਕਦਮ ਉਠਾਉਣ-ਡੱਲੇਵਾਲ
ਲੰਡਨ- ਮੋਰਿੰਡਾ ਵਿਚ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ | ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਅਜੇ ਤੱਕ ਕੋਈ ਠੋਸ ਕਦਮ ਉਠਾਏ ਨਹੀਂ ਜਾ ਰਹੇ | ਸਰਕਾਰਾਂ ਉਕਤ ਮਾਮਲਿਆਂ ਵਿਚ ਪੂਰੀ ਤਰ੍ਹਾਂ ਫੇਲ ਹੋ ਚੁੱਕੀਆਂ ਹਨ | ਇਨ੍ਹਾਂ ਮਾਮਲਿਆਂ ਨੁੰ ਰੋਕਣ ਲਈ ਸਿੱਖਾਂ ਨੂੰ ਹੀ ਠੋਸ ਕਦਮ ਉਠਾਉਣੇ ਚਾਹੀਦੇ ਹਨ | ਇਹ ਵਿਚਾਰ ਯੁਨਾਈਟਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਵੱਲੋਂ ਬੇਅਦਬੀਆਂ ਕਰਵਾਈਆਂ ਜਾ ਰਹੀਆਂ ਹਨ ਅਜੇਹੀ ਕਿਸੇ ਵੀ ਧਿਰ ਦੀ ਪੁਖਤਾ ਪਹਿਚਾਣ ਕਰਨ ਤੋਂ ਸਰਕਾਰਾਂ ਕੰਨੀ ਕਤਰਾ ਰਹੀਆਂ ਹਨ ਜਾਂ ਪਤਾ ਹੋਣ ਦੇ ਬਾਵਜੂਦ ਕੋਈ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ |

sant sagar