ਸ੍ਰੀ ਦਰਬਾਰ ਸਾਹਿਬ ਵਿੱਚ ਪੰਜਵੜ ਨੂੰ ਸ਼ਰਧਾਂਜਲੀਆਂ

ਸ੍ਰੀ ਦਰਬਾਰ ਸਾਹਿਬ ਵਿੱਚ ਪੰਜਵੜ ਨੂੰ ਸ਼ਰਧਾਂਜਲੀਆਂ

ਸ੍ਰੀ ਦਰਬਾਰ ਸਾਹਿਬ ਵਿੱਚ ਪੰਜਵੜ ਨੂੰ ਸ਼ਰਧਾਂਜਲੀਆਂ
ਅੰਮ੍ਰਿਤਸਰ-ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਤੇ ਸ਼ਖਸੀਅਤਾਂ ਵੱਲੋਂ ਲਾਹੌਰ ਵਿਚ ਕਤਲ ਕੀਤੇ ਗਏ ਖ਼ਾਲਿਸਤਾਨ ਕਮਾਂਡੋ ਫ਼ੋਰਸ ਦੇ ਆਗੂ ਪਰਮਜੀਤ ਸਿੰਘ ਪੰਜਵੜ ਨਮਿਤ ਅਖੰਡ ਪਾਠ ਦੇ ਭੋਗ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਏ ਗਏ। ਇਸ ਮੌਕੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਅਰਦਾਸ ਸਮਾਗਮ ਵਿੱਚ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਬੁਲਾਰਾ ਪਰਮਜੀਤ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ ਅਤੇ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਈ ਪੰਜਵੜ ਸਿੱਖ ਸੰਘਰਸ਼ ਦੇ ਯੋਧੇ ਸਨ, ਜਿਨ੍ਹਾਂ ਨੂੰ ਪੰਥ ਵਿਰੋਧੀਆਂ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਹੱਦ ਪਾਰ ਹੋਏ ਇਸ ਕਤਲ ਦੀ ਸਾਜ਼ਿਸ਼ ਦਿੱਲੀ ਦੀਆਂ ਏਜੰਸੀਆਂ ਨੇ ਰਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਅੰਦਰ ਉਥਲ ਪੁਥਲ ਕਰਨ ਲਈ ਕੇਂਦਰੀ ਏਜੰਸੀਆਂ ਜ਼ਿੰਮੇਵਾਰ ਹਨ।
ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਜਾਂਚ ਦੇ ਖੇਤਰ ਵਿੱਚ ਸੇਵਾਵਾਂ ਨਿਭਾ ਚੁੱਕੇ ਸਾਬਕਾ ਉੱਚ ਪੱਧਰ ਦੇ ਤਜਰਬੇਕਾਰ ਸਿੱਖਾਂ ਦੀ ਇੱਕ ਕਮੇਟੀ ਬਣਾਉਣ ਅਤੇ ਇਹੋ ਜਿਹੇ ਗੁੰਝਲਦਾਰ ਮਸਲਿਆਂ ਦੀ ਜਾਂਚ ਅਕਾਲ ਤਖਤ ਆਪਣੀ ਨਿਗਰਾਨੀ ਹੇਠ ਕਰਵਾਏ।  

sant sagar