ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ: ਧਾਮੀ

ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ: ਧਾਮੀ

ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ: ਧਾਮੀ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਸਬੰਧੀ ਸਰਕਾਰ ਨੂੰ ਗੱਲਬਾਤ ਵਾਸਤੇ ਪੇਸ਼ਕਸ਼ ਕਰ ਚੁੱਕੀ ਹੈ ਪਰ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨ ਲਈ ਰਾਜ਼ੀ ਨਹੀਂ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਨੇ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਵਿਚ ਕੇਸ ਚੱਲਦਾ ਹੈ ਅਤੇ ਸਟੇਅ ਹੋਣ ਦੇ ਬਾਵਜੂਦ 23 ਮਈ 2022 ਨੂੰ ਪਿੰਡ ਬਡਰੁੱਖਾਂ ਵਿੱਚ ਸਥਿਤ 137 ਕਨਾਲ 18 ਮਰਲੇ ਜ਼ਮੀਨ ਬਿਨਾ ਕਿਸੇ ਅਧਿਕਾਰ ਦੇ ਪੰਜਾਬ ਸਰਕਾਰ ਨੂੰ ਮੈਡੀਕਲ ਕਾਲਜ ਖੋਲ੍ਹਣ ਲਈ ਲਿਖ ਦਿੱਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਲਾਕੇ ਦੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ।

ad