ਅਕਾਲੀ ਦਲ ਐੱਸਜੀਪੀਸੀ ਚੋਣਾਂ ਲਈ ਤਿਆਰ: ਸੁਖਬੀਰ

ਅਕਾਲੀ ਦਲ ਐੱਸਜੀਪੀਸੀ ਚੋਣਾਂ ਲਈ ਤਿਆਰ: ਸੁਖਬੀਰ

ਅਕਾਲੀ ਦਲ ਐੱਸਜੀਪੀਸੀ ਚੋਣਾਂ ਲਈ ਤਿਆਰ: ਸੁਖਬੀਰ
ਮੋਗਾ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਸਿੱਖ ਨੌਜਵਾਨਾਂ ’ਤੇ ਅਣਮਨੁੱਖੀ ਤਸ਼ੱਦਦ ਤੋਂ ਸਮੁੱਚਾ ਸਿੱਖ ਭਾਈਚਾਰਾ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹਾ ਭਾਣਾ ਵਾਪਰ ਚੁੱਕਾ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੋਂ ਮੁਲਜ਼ਮਾਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ। ਉਹ ਇੱਥੇ ਗੁਰਦੁਆਰਾ ਬੀਬੀ ਕਾਹਨ ਵਿੱਚ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਰੱਖੇ ਸਮਾਗਮ ਮੌਕੇ ਸੰਬੋਧਨ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲੋਕਾਂ ਵਿੱਚ ਫ਼ਿਰਕੂ ਸਦਭਾਵਨਾ ਕਾਇਮ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪੀੜਤ ਕ੍ਰਿਪਾਲ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀ ਅਰੁਣ ਸਿੰਘ ਤਾਕ ਤੇ ਗੋਰਾ ਸਿੰਘ ਢੁਡਾਨੀ ਦੇ ਪਰਿਵਾਰ ਨੂੰ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਭੂਮਿਕਾ ਬਾਰੇ ਜਾਗਰੂਕਤਾ ਲਹਿਰ ਆਰੰਭੀ ਜਾਵੇ। ਮਹਾਰਾਸ਼ਟਰ ਵਿਚ ਤਿੰਨ ਸ਼ਿਕਗਲੀਗਰ ਸਿੱਖਾਂ ਦਾ ਕਤਲੇਆਮ ਕਰਨ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੋ ਗਿਆ ਹੈ। ਸ੍ਰੀ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੀੜਤਾਂ ਦੇ ਪਰਿਵਾਰਾਂ ਵਿੱਚੋਂ ਇਕ-ਇਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਅਤੇ ਐਕਸਗ੍ਰੇਸ਼ੀਆ ਗਰਾਂਟ ਪ੍ਰਦਾਨ ਕਰਨ। ਇਸ ਮੌਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸ਼ਬਦੀ ਹਮਲਾ ਕਰਦਿਆਂ ਆਖਿਆ ਕਿ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸੱਚ ਬੋਲਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਵਜ਼ੀਰੀ ਛੱਡੀ ਹੈ ਪਰ ਲੋਕ ਸਭ ਜਾਣਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਇੱਕ ਬੂੰਦ ਵੀ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ। ਇਸ ਲਈ ਪਾਰਟੀ ਕੋਈ ਵੀ ਕੁਰਬਾਨੀ ਕਰੇਗੀ।  

sant sagar