ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੇ ਮੁੱਖ ਮੰਤਰੀ: ਸੁਖਬੀਰ ਬਾਦਲ

ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੇ ਮੁੱਖ ਮੰਤਰੀ: ਸੁਖਬੀਰ ਬਾਦਲ

ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੇ ਮੁੱਖ ਮੰਤਰੀ: ਸੁਖਬੀਰ ਬਾਦਲ
ਬਲਾਚੌਰ-‘‘ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਵਿਗੜ ਰਹੇ ਹਾਲਾਤ ਅਤੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਫਿਕਰ ਨਹੀਂ, ਉਹ ਸਿਰਫ ਫੋਟੋਆਂ ਖਿਚਵਾਉਣ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹੈਲੀਕਾਪਟਰ ਤੇ ਪੰਜਾਬ ਦੇ ਪੈਸੇ ’ਤੇ ਸੈਰ-ਸਪਾਟਾ ਕਰਵਾਉਣ ਵਿੱਚ ਮਸਰੂਫ ਹਨ।’’ ਇਹ ਗੱਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਹੀਆਂ।
ਉਨ੍ਹਾਂ ਮੀਂਹ ਪ੍ਰਭਾਵਿਤ ਬਲਾਚੌਰ ਇਲਾਕੇ ਦੇ ਪਿੰਡਾਂ ਠਠਿਆਲਾ ਬੇਟ, ਗਰਲੋਂ ਬੇਟ, ਭਾਈਪੁਰ, ਹੇਡੋਂ ਬੇਟ, ਗਊਸ਼ਾਲਾ ਮੁੱਤੋਂ ਮੰਡ ਅਤੇ ਡੁੱਗਰੀ ਆਦਿ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫਰਕ ਹੈ। ਬਲਾਚੌਰ ਦੇ ਪਿੰਡ ਭੋਲੇਵਾਲ ’ਚ ਇੱਕ ਨੌਜਵਾਨ ਦੀ ਹੋਈ ਮੌਤ ’ਤੇ ਉਨ੍ਹਾਂ ਕਿਹਾ ਕਿ ਇਹ ਹਾਦਸਾ ਗੈਰ-ਕਾਨੂੰਨੀ ਮਾਈਨਿੰਗ ਕਾਰਨ ਵਾਪਰਿਆ ਹੈ।
ਘਨੌਲੀ (ਜਗਮੋਹਨ ਸਿੰਘ): ਸ਼ਾਮ ਵੇਲੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘਨੌਲੀ ਨੇੜਲੇ ਪਿੰਡ ਆਸਪੁਰ ਦਾ ਦੌਰਾ ਕਰ ਕੇ ਸਿਰਸਾ ਨਦੀ ਦੇ ਹੜ੍ਹ ਪ੍ਰਭਾਵਿਤ ਹੋਏ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ad