ਪਾਕਿਸਤਾਨ ਨੇ ਰਾਜਨਾਥ ਸਿੰਘ ਦੀ ਟਿੱਪਣੀ ਦਾ ਕੀਤਾ ਵਿਰੋਧ

ਪਾਕਿਸਤਾਨ ਨੇ ਰਾਜਨਾਥ ਸਿੰਘ ਦੀ ਟਿੱਪਣੀ ਦਾ ਕੀਤਾ ਵਿਰੋਧ

ਪਾਕਿਸਤਾਨ ਨੇ ਰਾਜਨਾਥ ਸਿੰਘ ਦੀ ਟਿੱਪਣੀ ਦਾ ਕੀਤਾ ਵਿਰੋਧ
ਇਸਲਾਮਾਬਾਦ-ਪਾਕਿਸਤਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਸ ਟਿੱਪਣੀ ਦੀ ਆਲੋਚਨਾ ਕੀਤੀ ਹੈ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਭਾਰਤ ਆਪਣਾ ਸਨਮਾਨ ਤੇ ਵੱਕਾਰ ਬਣਾਈ ਰੱਖਣ ਲਈ ਕੰਟਰੋਲ ਰੇਖਾ ਪਾਰ ਕਰਨ ਲਈ ਤਿਆਰ ਹੈ। ਪਾਕਿਸਤਾਨ ਨੇ ਕਿਹਾ ਕਿ ਜੰਗ ਭੜਕਾਉਣ ਵਾਲੀ ਬਿਆਨਬਾਜ਼ੀ ਖੇਤਰੀ ਸ਼ਾਂਤੀ ਤੇ ਸਥਿਰਤਾ ਲਈ ਖਤਰਾ ਹੈ।
ਲੱਦਾਖ ਦੇ ਦਰਾਸ ’ਚ ਬੀਤੇ ਦਿਨ 24ਵੇਂ ਕਾਰਗਿਲ ਵਿਜੈ ਦਿਵਸ ਮੌਕੇ ਕਾਰਗਿਲ ਜੰਗੀ ਯਾਦਗਾਰ ’ਚ ਆਪਣੇ ਸੰਬੋਧਨ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘ਅਸੀਂ ਦੇਸ਼ ਦਾ ਸਨਮਾਨ ਤੇ ਵੱਕਾਰ ਬਣਾਏ ਰੱਖਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਾਂ। ਜੇਕਰ ਇਸ ਲਈ ਐੱਲਓਸੀ ਪਾਰ ਕਰਨੀ ਪਵੇਗੀ ਤਾਂ ਅਸੀਂ ਉਹ ਵੀ ਕਰਨ ਲਈ ਤਿਆਰ ਹਾਂ।’
ਰਾਜਨਾਥ ਸਿੰਘ ਦੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਇਸਲਾਮਾਬਾਦ ’ਚ ਵਿਦੇਸ਼ ਮੰਤਰਾਲੇ ਦੇ ਦਫ਼ਤਰ ਨੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਹਮਲੇ ਖ਼ਿਲਾਫ਼ ਆਪਣੀ ਰਾਖੀ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹੈ।

sant sagar