ਸ਼੍ਰੋਮਣੀ ਕਮੇਟੀ ਚੋਣਾਂ ਲਈ ਅਕਾਲੀ ਦਲ ਤਿਆਰ: ਸੁਖਬੀਰ

ਸ਼੍ਰੋਮਣੀ ਕਮੇਟੀ ਚੋਣਾਂ ਲਈ ਅਕਾਲੀ ਦਲ ਤਿਆਰ: ਸੁਖਬੀਰ

ਸ਼੍ਰੋਮਣੀ ਕਮੇਟੀ ਚੋਣਾਂ ਲਈ ਅਕਾਲੀ ਦਲ ਤਿਆਰ: ਸੁਖਬੀਰ
ਲੁਧਿਆਣਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਲਿਖੇ ਵਿੱਚ ਨੋਟ ਵਿੱਚ ਸਿੱਖਿਆ ਮੰਤਰੀ ਨੂੰ ਨਾਮਜ਼ਦ ਕੀਤਾ ਹੈ। ਸੁਖਬੀਰ ਬਾਦਲ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਮੀਟਿੰਗਾਂ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਨੂੰਨ ਅਨੁਸਾਰ ਜਿਸ ਵੀ ਵਿਅਕਤੀ ਦਾ ਖ਼ੁਦਕੁਸ਼ੀ ਪੱਤਰ ਵਿੱਚ ਮੁਲਜ਼ਮ ਵਜੋਂ ਨਾਂ ਆਉਂਦਾ ਹੈ, ਉਸ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਪਰ ਇੱਥੇ ਇਸ ਤੱਥ ਦੇ ਬਾਵਜੂਦ ਪੁਲੀਸ ਵੱਲੋਂ ਅਜਿਹੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਾਰ-ਵਾਰ ਵਿਰੋਧ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ।
ਮੀਟਿੰਗ ਦੌਰਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਆਗੂਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਥੇਦਾਰ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਐਨਕੇ ਸ਼ਰਮਾ, ਰਣਜੀਤ ਸਿੰਘ ਢਿੱਲੋਂ, ਮਨਿੰਦਰ ਸਿੰਘ ਆਹੂਜਾ ਅਤੇ ਭੁਪਿੰਦਰ ਸਿੰਘ ਭਿੰਦਾ‌ ਵੀ ਹਾਜ਼ਰ ਸਨ।

sant sagar