ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ

ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ

ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੂਨ ’84 ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਸਮੁੱਚੀ ਕੌਮ ਨੂੰ ਸਾਲਾਨਾ ਯਾਦ ਮੌਕੇ ਪਹਿਲੀ ਤੋਂ 6 ਜੂਨ ਤੱਕ ਸ਼ਹੀਦੀ ਹਫ਼ਤਾ ਮਨਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖਾਂ ਨੂੰ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਨੂੰ ਕਾਲੇ ਦੁਪੱਟੇ ਲੈਣ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ 37 ਹੋਰ ਗੁਰਦੁਆਰਿਆਂ ’ਤੇ ਫ਼ੌਜੀ ਹਮਲੇ ਕਰਵਾਏ ਗਏ ਸਨ, ਜਿਨ੍ਹਾਂ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿੱਚੋਂ ਕਦੇ ਵੀ ਮਿਟ ਨਹੀਂ ਸਕਦੇ ਅਤੇ ਸਿੱਖ ਕੌਮ ਹਰੇਕ ਸਾਲ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੀ ਕਾਰਵਾਈ ਦੀ ਸਰਕਾਰਾਂ ਨੇ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਸਿੱਖਾਂ ਨਾਲ ਧੱਕੇ ਦੀ ਦਾਸਤਾਨ ਜਾਰੀ ਹੈ। ਅੱਜ ਵੀ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਨਿਆਂ ਨਹੀਂ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤੀਜੇ ਘੱਲੂਘਾਰੇ ਦੀ 40ਵੀਂ ਬਰਸੀ ਨੂੰ ਕੌਮੀ ਜਜ਼ਬੇ ਅਨੁਸਾਰ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿੱਚ ਵੀ ਸਮਾਗਮ ਕੀਤੇ ਜਾਣਗੇ।

ad