ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ

ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ

ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਸੇਵਾ ਕਰਦਿਆਂ ਗੋਲੀ ਚਲਾਉਣ ਦੀ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ’ਤੇ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੌਕੇ ’ਤੇ ਹਾਜ਼ਰ ਸੇਵਾਦਾਰਾਂ ਵੱਲੋਂ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਵੱਲੋਂ ਚਲਾਈ ਗਈ ਗੋਲੀ ਚਰਨ ਗੰਗਾ ਵਾਲੇ ਹਿੱਸੇ ਵਿੱਚ ਜਾ ਲੱਗੀ ਹੈ, ਇਸ ਬਾਰੇ ਪੁਲੀਸ ਨੂੰ ਡੂੰਘਾਈ ਕਰਨੀ ਚਾਹੀਦੀ ਹੈ ਕਿ ਇਸ ਦੇ ਪਿੱਛੇ ਕੌਣ ਹਨ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸੇਵਾ ਜਾਰੀ ਰੱਖੀ ਗਈ ਹੈ ਅਤੇ ਉਨ੍ਹਾਂ ਪਹਿਰੇਦਾਰ ਦੀ ਸੇਵਾ ਕਰਨ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਮਗਰੋਂ ਲੰਗਰ ਘਰ ਵਿੱਚ ਸੰਗਤ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਹਨ।

sant sagar