ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ

ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ

ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ
ਵੈਨਕੂਵਰ-ਪੀਲ ਪੁਲੀਸ ਨੇ ਬਰੈਂਪਟਨ ਰਹਿੰਦੇ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਉੱਤੇ 24 ਅਪਰੈਲ ਨੂੰ ਬਰੈਂਪਟਨ ਦੇ ਰੇਨਡਰੌਪ ਟੈਰੇਸ ਅਤੇ ਮਿਸੀਸਾਗਾ ਰੋਡ ਸਥਿਤ ਘਰ ’ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ। ਜਾਂਚ ਦੌਰਾਨ ਪੁਲੀਸ ਨੇ ਦੋਵਾਂ ਮਸ਼ਕੂਕਾਂ ਦੀ ਪਛਾਣ ਕੀਤੀ।
ਅਦਾਲਤੀ ਵਾਰੰਟਾਂ ਮਗਰੋਂ ਉਨ੍ਹਾਂ ਦੇ ਵਿਕਟੋਰੀਵਿਲੇ ਰੋਡ ਅਤੇ ਸਵੈਟਨ ਰੋਡ ਸਥਿਤ ਘਰ ਦੀ ਤਲਾਸ਼ੀ ਲਈ ਤਾਂ ਉੱਥੋਂ ਪੁਲੀਸ ਨੂੰ 9 ਐੱਮਐੱਮ ਦੀ ਗੈਰਕਾਨੂੰਨੀ ਬੰਦੂਕ, 33 ਗੋਲੀਆਂ ਸਮੇਤ ਵੱਡੀ ਮਾਤਰਾ ਵਿਚ ਨਸ਼ਾ ਮਿਲਿਆ ਹੈ। ਮਸ਼ਕੂਕਾਂ ਦੀ ਪਛਾਣ ਮਨਿੰਦਰ ਸਿੰਘ (23) ਤੇ ਤੀਰਥ ਸਿੰਘ (24) ਵਜੋਂ ਕੀਤੀ ਗਈ ਹੈ।
ਪੁਲੀਸ ਬੁਲਾਰੇ ਅਨੁਸਾਰ ਦੋਵਾਂ ਨੂੰ ਨਜਾਇਜ਼ ਮਾਰੂ ਅਸਲਾ ਅਤੇ ਨਸ਼ਾ ਰੱਖਣ ਦੇ ਦੋਸ਼ ਆਇਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਅਗਲੇ ਦਿਨਾਂ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਮਸ਼ਕੂਕਾਂ ਨੇ ਫਿਰੌਤੀ ਮੰਗਣ ਤੋਂ ਬਾਅਦ ਡਰਾਉਣ ਦੇ ਮੰਤਵ ਨਾਲ ਘਰ ਦੇ ਬਾਹਰ ਗੋਲੀਆਂ ਚਲਾਈਆਂ ਹੋ ਸਕਦੀਆਂ ਹਨ।

ad