‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ

‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ

‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ
ਚੰਡੀਗੜ੍ਹ-ਦੇਸ਼ ਵਿੱਚ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰਨ ਲਈ ਸੰਸਦ ’ਚ ਪੇਸ਼ ਕੀਤੇ 129ਵੀਂ ਸੰਵਿਧਾਨਕ ਸੋਧ ਬਿੱਲ ਬਾਰੇ ਬਣਾਈ ਗਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਵੱਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ‘ਆਪ’, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ‘ਇਕ ਦੇਸ਼, ਇਕ ਚੋਣ’ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਸਿਰਫ਼ ਭਾਜਪਾ ਨੇ ਸੋਧ ਬਿੱਲ ਲਾਗੂ ਕਰਨ ਦੀ ਹਮਾਇਤ ਕੀਤੀ ਗਈ ਹੈ।
ਇਹ ਮੀਟਿੰਗ ਸਾਂਝੀ ਸੰਸਦੀ ਕਮੇਟੀ ਦੇ ਮੈਂਬਰ ਪੀਪੀ ਚੌਧਰੀ ਦੀ ਅਗਵਾਈ ਹੇਠ ਹੋਈ ਹੈ। ਇਸ ਵਿੱਚ ਪੰਜਾਬ ਦੀ ਸੱਤਾਧਾਰੀ ਧਿਰ ‘ਆਪ’ ਵੱਲੋਂ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕਾਂਗਰਸ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ, ਜਦਕਿ ਭਾਜਪਾ ਵੱਲੋਂ ਜਗਮੋਹਨ ਸਿੰਘ ਰਾਜੂ, ਐੱਸਐੱਸ ਚੰਨੀ, ਪਰਮਪਾਲ ਕੌਰ ਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਅਵਤਾਰ ਸਿੰਘ ਕਰੀਮਪੁਰੀ ਤੇ ਹੋਰਨ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਭਾਜਪਾ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਨੇ ‘ਇਕ ਦੇਸ਼, ਇਕ ਚੋਣ’ ਸੋਧ ਬਿੱਲ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਡਾ. ਭੀਮ ਰਾਓ ਅੰਬੇਡਕਰ ਵੱਲੋਂ ਰਚੇ ਭਾਰਤੀ ਸੰਵਿਧਾਨ ਦੇ ਬੁਨਿਆਦੀ ਢਾਂਚੇ ’ਤੇ ਸਿੱਧਾ ਹਮਲਾ ਹੈ।

sant sagar