ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਮਲਾ ਪ੍ਰਸਾਦ-ਬਿਸੇਸਰ ਵੱਲੋਂ ਭਾਰਤੀ ਹਮਰੁਤਬਾ ਦਾ ਹਵਾਈ ਅੱਡੇ ’ਤੇ ਰਸਮੀ ਸਵਾਗਤ, ਦੁਵੱਲੇ ਰਿਸ਼ਤਿਆਂ ਦੀ ਮਜ਼ਬੂਤੀ ਲਈ ਸਿਖਰਲੇ ਆਗੂਆਂ ਨੂੰ ਮਿਲਣਗੇ
ਪੋਰਟ ਆਫ਼ ਸਪੇਨ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚ ਗਏ ਹਨ। ਦੋ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੁਵੱਲੇ ਰਿਸ਼ਤਿਆਂ ਦੀ ਮਜ਼ਬੂਤੀ ਲਈ ਤ੍ਰਿਨੀਦਾਦ ਤੇ ਟੋਬੈਗੋ ਦੇ ਸਿਖਰਲੇ ਆਗੂਆਂ ਨੂੰ ਮਿਲਣਗੇ। ਸ੍ਰੀ ਮੋਦੀ ਦਾ ਉਨ੍ਹਾਂ ਦੇ ਹਮਰੁਤਬਾ ਕਮਲਾ ਪ੍ਰਸਾਦ-ਬਿਸੇਸਰ ਨੇ ਪਿਆਰਕੋ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਵਾਗਤ ਕੀਤਾ। ਸ੍ਰੀ ਮੋਦੀ ਦੇ ਰਸਮੀ ਸਵਾਗਤ ਦੇ ਨਾਲ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਵੀ ਦਿੱਤਾ ਗਿਆ। ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਕਈ ਕੈਬਨਿਟ ਮੰਤਰੀ ਅਤੇ ਸੈਨੇਟਰ ਵੀ ਮੌਜੂਦ ਸਨ। ਹਵਾਈ ਅੱਡੇ ’ਤੇ ਸਭਿਆਚਾਰਕ ਪੇਸ਼ਕਾਰੀ ਵੀ ਦਿੱਤੀ ਗਈ ਅਤੇ ਮੋਦੀ ਭਾਰਤੀ ਮਿਥਿਹਾਸ ਦੇ ਪਾਤਰਾਂ ਦੇ ਰੂਪ ਵਿੱਚ ਸਜੇ ਲੋਕਾਂ ਨੂੰ ਵੀ ਮਿਲੇ।
ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਪੋਰਟ ਆਫ਼ ਸਪੇਨ, ਤ੍ਰਿਨੀਦਾਦ ਅਤੇ ਟੋਬੈਗੋ ਪਹੁੰਚ ਗਿਆ ਹਾਂ। ਮੈਂ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ, ਕੈਬਨਿਟ ਦੇ ਵਿਸ਼ੇਸ਼ ਮੈਂਬਰਾਂ ਅਤੇ ਸੰਸਦ ਮੈਂਬਰਾਂ ਦਾ ਹਵਾਈ ਅੱਡੇ ’ਤੇ ਮੇਰਾ ਸਵਾਗਤ ਕਰਨ ਲਈ ਧੰਨਵਾਦ ਕਰਦਾ ਹਾਂ।’’ ਉਨ੍ਹਾਂ ਕਿਹਾ, ‘‘ਇਹ ਫੇਰੀ ਦੋਵਾਂ ਮੁਲਕਾਂ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਹੁਣ ਤੋਂ ਕੁਝ ਘੰਟਿਆਂ ਵਿੱਚ ਇੱਕ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਦੀ ਉਮੀਦ ਹੈ।’’ ਸ੍ਰੀ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਇਸ ਦੇਸ਼ ਦਾ ਪਹਿਲਾ ਦੌਰਾ ਹੈ ਅਤੇ 1999 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਤ੍ਰਿਨੀਦਾਦ ਅਤੇ ਟੋਬੈਗੋ ਦਾ ਪਹਿਲਾ ਦੁਵੱਲਾ ਦੌਰਾ ਹੈ।
ਸ੍ਰੀ ਮੋਦੀ ਦੇ ਹੋਟਲ ਪਹੁੰਚਣ ’ਤੇ ਭਾਰਤੀ ਭਾਈਚਾਰੇ ਨੇ ‘ਭਾਰਤ ਮਾਤਾ ਕੀ ਜੈ’ ਅਤੇ ‘ਮੋਦੀ, ਮੋਦੀ’ ਦੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇੱਕ ਆਰਕੈਸਟਰਾ ਨੇ ਪੇਸ਼ਕਾਰੀ ਦਿੱਤੀ ਅਤੇ ਇੱਕ ਹੋਰ ਸਮੂਹ ਨੇ ਰਵਾਇਤੀ ਭੋਜਪੁਰੀ ਚੌਟਾਲ ਤਾਲ ਪੇਸ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨ ਦੀ ਉਮੀਦ ਹੈ। ਉਨ੍ਹਾਂ ਦੀ ਫੇਰੀ ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਅਤੇ ਇਤਿਹਾਸਕ ਸਬੰਧਾਂ ਨੂੰ ਨਵੀਂ ਪ੍ਰੇਰਣਾ ਦੇਵੇਗੀ। ਸ੍ਰੀ ਮੋਦੀ ਘਾਨਾ ਤੋਂ ਇੱਥੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਸਿਖਰਲੀ ਲੀਡਰਸ਼ਿਪ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਨੇ ਆਪਣੇ ਸਬੰਧਾਂ ਨੂੰ ਵਿਆਪਕ ਭਾਈਵਾਲੀ ਦੇ ਪੱਧਰ ਤੱਕ ਉੱਚਾ ਚੁੱਕਿਆ।
ਪ੍ਰਧਾਨ ਮੰਤਰੀ ਆਪਣੇ ਦੌਰੇ ਦੇ ਤੀਜੇ ਪੜਾਅ ਤਹਿਤ 4 ਤੋਂ 5 ਜੁਲਾਈ ਤੱਕ ਅਰਜਨਟੀਨਾ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ 17ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਦੀ ਯਾਤਰਾ ਕਰਨਗੇ ਅਤੇ ਉਸ ਤੋਂ ਬਾਅਦ ਇੱਕ ਸਰਕਾਰੀ ਦੌਰਾ ਕਰਨਗੇ। ਆਪਣੀ ਫੇਰੀ ਦੇ ਆਖਰੀ ਪੜਾਅ ਵਿੱਚ ਮੋਦੀ ਨਾਮੀਬੀਆ ਜਾਣਗੇ।
.jpg)
.jpg)



.jpg)
.jpg)
.jpg)
.jpg)


.jpg)

.jpg)



.jpg)
.jpg)