ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਅਰਜਨਟੀਨਾ ਪੁੱਜੇ
ਬਿਊਨਸ ਆਇਰਸ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅਰਜਨਟੀਨਾ ਪੁੱਜੇ ਹਨ, ਜਿਸ ਦੌਰਾਨ ਉਹ ਚੱਲ ਰਹੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਮੁੱਖ ਖੇਤਰਾਂ ਵਿੱਚ ਦੁਵੱਲੀ ਭਾਈਵਾਲੀ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਦੇਸ਼ ਦੇ ਚੋਟੀ ਦੇ ਆਗੂਆਂ ਨਾਲ ਗੱਲਬਾਤ ਕਰਨਗੇ।
ਸ੍ਰੀ ਮੋਦੀ ਦਾ ਈਜ਼ੇਜ਼ਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਰਸਮੀ ਸਵਾਗਤ ਕੀਤਾ ਗਿਆ।
ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਅਰਜਨਟੀਨਾ ਨਾਲ ਸਬੰਧਾਂ ਨੂੰ ਵਧਾਉਣ ’ਤੇ ਕੇਂਦਰਿਤ ਦੁਵੱਲੀ ਫੇਰੀ ਲਈ ਬਿਊਨਸ ਆਇਰਸ ਵਿੱਚ ਹਾਂ। ਮੈਂ ਰਾਸ਼ਟਰਪਤੀ ਜੇਵੀਅਰ ਮਾਈਲੀ ਨੂੰ ਮਿਲਣ ਅਤੇ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਨ ਲਈ ਉਤਸੁਕ ਹਾਂ।” ਪ੍ਰਧਾਨ ਮੰਤਰੀ ਵਜੋਂ ਮੋਦੀ ਦਾ ਦੇਸ਼ ਦਾ ਅਰਜਨਟੀਨਾ ਵਿਚ ਇਹ ਦੂਜਾ ਦੌਰਾ ਹੈ; ਉਹ 2018 ਵਿੱਚ ਜੀ20 ਸੰਮੇਲਨ ਲਈ ਗਏ ਸਨ।
ਹੋਟਲ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਭਾਰਤੀ ਭਾਈਚਾਰੇ ਦੇ ਮੈਂਬਰਾਂ ਵੱਲੋਂ “ਮੋਦੀ, ਮੋਦੀ” ਅਤੇ “ਭਾਰਤ ਮਾਤਾ ਕੀ ਜੈ” ਦੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ, ਜਿਨ੍ਹਾਂ ਨਾਲ ਉਨ੍ਹਾਂ ਨੇ ਸੰਖੇਪ ਗੱਲਬਾਤ ਵੀ ਕੀਤੀ। ਉਨ੍ਹਾਂ ਦੇ ਸਵਾਗਤ ਲਈ ਇੱਕ ਸੱਭਿਆਚਾਰਕ ਨਾਚ ਪ੍ਰਦਰਸ਼ਨ ਵੀ ਕੀਤਾ ਗਿਆ।
.jpg)
.jpg)



.jpg)
.jpg)
.jpg)
.jpg)


.jpg)

.jpg)



.jpg)
.jpg)